ਉੱਤਰ-ਪੂਰਬ ’ਚ ਭਾਰੀ ਬਾਰਿਸ਼ ਕਾਰਨ ਹੋਏ ਨੁਕਸਾਨ ਬਾਰੇ ਗ੍ਰਹਿ ਮੰਤਰੀ ਨੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ, 1 ਜੂਨ (ਹਿੰ.ਸ.)। ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਬਾਰਿਸ਼ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਣ ਅਤੇ ਜਾਨ-ਮਾਲ ਦੇ ਨੁਕਸਾਨ ਦੀਆਂ ਖ਼ਬਰਾਂ ਹਨ। ਇਸ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਅਸਾਮ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਅਤੇ ਮਣੀਪੁਰ ਦੇ ਰਾਜਪਾਲ ਨਾਲ ਗੱਲਬਾ
ਅਮਿਤ ਸ਼ਾਹ


ਨਵੀਂ ਦਿੱਲੀ, 1 ਜੂਨ (ਹਿੰ.ਸ.)। ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਬਾਰਿਸ਼ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਣ ਅਤੇ ਜਾਨ-ਮਾਲ ਦੇ ਨੁਕਸਾਨ ਦੀਆਂ ਖ਼ਬਰਾਂ ਹਨ। ਇਸ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਅਸਾਮ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਅਤੇ ਮਣੀਪੁਰ ਦੇ ਰਾਜਪਾਲ ਨਾਲ ਗੱਲਬਾਤ ਕੀਤੀ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਕਸ ਪਲੇਟਫਾਰਮ 'ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਇਨ੍ਹਾਂ ਰਾਜਾਂ ਵਿੱਚ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਸਥਿਤੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਸਾਰੇ ਮੁੱਖ ਮੰਤਰੀਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਇਹ ਵੀ ਕਿਹਾ ਹੈ ਕਿ ਮੋਦੀ ਸਰਕਾਰ ਉੱਤਰ-ਪੂਰਬ ਦੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਜ਼ਿਕਰਯੋਗ ਹੈ ਕਿ ਉੱਤਰ-ਪੂਰਬੀ ਭਾਰਤ ਵਿੱਚ ਭਿਆਨਕ ਹੜ੍ਹਾਂ ਅਤੇ ਢਿੱਗਾਂ ਡਿੱਗਣ ਕਾਰਨ ਘੱਟੋ-ਘੱਟ 32 ਲੋਕਾਂ ਦੀ ਜਾਨ ਚਲੀ ਗਈ ਹੈ। ਭਾਰੀ ਬਾਰਿਸ਼ ਨੇ ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਮਿਜ਼ੋਰਮ ਵਿੱਚ ਵਿਆਪਕ ਤਬਾਹੀ ਮਚਾਈ ਹੈ। ਕਈ ਘਰ ਢਹਿ ਗਏ ਹਨ ਅਤੇ ਆਵਾਜਾਈ ਸੇਵਾਵਾਂ ਵਿੱਚ ਵਿਘਨ ਪਿਆ ਹੈ। ਪ੍ਰਸ਼ਾਸਨ ਰਾਹਤ ਕਾਰਜਾਂ ਵਿੱਚ ਜੁਟਿਆ ਹੋਇਆ ਹੈ, ਜਦੋਂ ਕਿ ਅੱਗੇ ਹੋਰ ਬਾਰਿਸ਼ ਹੋਣ ਦੀ ਉਮੀਦ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande