ਬਟਾਲਾ, 2 ਜੂਨ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਵਜ਼ੀਫਾ ਯੋਜਨਾ ਦੇ ਤਹਿਤ ਪਹਿਲੇ ਅਤੇ ਦੂਸਰੇ ਸਾਲ ਦੇ ਸਿੱਧੇ ਦਾਖਲੇ ਦੀ ਫੀਸ ਮੁਆਫ ਕਰਨ ਦਾ ਵਿਦਿਆਰਥੀਆਂ ਨੂੰ ਭਾਰੀ ਲਾਭ ਪ੍ਰਾਪਤ ਹੋਇਆ ਹੈ ਅੱਜ ਇਸ ਸਬੰਧੀ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਦਾਖਲਾ ਦਾਖਲਿਆ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਅਤੇ ਸਸਤੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ’ਮੁੱਖ ਮੰਤਰੀ ਵਜ਼ੀਫਾ ਯੋਜਨਾ’ ਸਕੀਮ ਦੇ ਤਹਿਤ ਪੰਜਾਬ ਦੇ ਲੜਕੀਆਂ ਅਤੇ ਲੜਕਿਆਂ ਦੀ ਦਸਵੀਂ ਜਮਾਤ ਦੇ 60 ਤੋਂ 70 ਫੀਸਦੀ ਅੰਕਾਂ ਵਾਲੇ ਵਿਦਿਆਰਥੀਆਂ ਦੀ 70 ਫੀਸਦੀ, 70 ਤੋਂ 80 ਵਾਲਿਆਂ ਦੀ 80 ਫੀਸਦੀ, 80 ਤੋਂ 90 ਵਾਲਿਆਂ ਦੀ 90 ਫੀਸਦੀ ਅਤੇ 90 ਤੋਂ 100 ਫੀਸਦੀ ਅੰਕ ਹਾਸਲ ਕਰਨ ਵਾਲਿਆਂ ਦੀ ਪੂਰੀ ਟਿਊਸ਼ਨ ਫੀਸ ਮੁਆਫ ਹੋਵੇਗੀ ਅਤੇ ਖਾਸ ਤੌਰ ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਜਿੰਨਾ ਦੇ ਮਾਪਿਆਂ ਦੀ ਸਲਾਨਾ ਆਮਦਨ 2.5 ਲੱਖ ਰੁਪਏ ਤੋਂ ਘੱਟ ਹੈ ਉਹਨਾਂ ਦੀ ਰਜਿਸਟ੍ਰੇਸ਼ਨ ਉਪਰੰਤ ਪੂਰੀ ਫੀਸ ਮਾਫ਼ ਹੋਵੇਗੀ।
ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪਾਸ ਹੋਏ ਕਾਲਜ ਦੇ ਸਾਰੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਹੋਣ ਕਰਕੇ ਸਾਡਾ ਇਹ ਕਾਲਜ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਕਾਲਜ ਵਿਖੇ ਸਿਵਲ, ਮਕੈਨੀਕਲ,ਇਲੈਕਟ੍ਰੀਕਲ, ਕੈਮੀਕਲ ਅਤੇ ਇਲੈਕਟ੍ਰੌਨਿਕਸ ਇੰਜੀ: ਦੇ ਚੱਲ ਰਹੇ ਡਿਪਲੋਮਾ ਕੋਰਸਾਂ ਦੇ ਦਾਖਲੇ ਦੀ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ ਜਿਸ ਕਰਕੇ ਵਿਦਿਆਰਥੀ ਆ ਕੇ ਰਜਿਸਟਰੇਸ਼ਨ ਕੇ ਕਰਵਾ ਸਕਦੇ ਹਨ। ਉਹਨਾਂ ਕਿਹਾ ਕਿ ਕਾਲਜ ਵਿੱਚ ਦਾਖਲਾ ਲੈਣ ਲਈ ਵਿਦਿਆਰਥੀਆਂ ਵਿੱਚ ਵੱਡਾ ਰੁਝਾਨ ਪਾਇਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ