ਐਸ.ਏ.ਐਸ. ਨਗਰ (ਮੋਹਾਲੀ) 2 ਜੂਨ (ਹਿੰ. ਸ.)। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਪੰਜਾਬ ਮੰਡੀ ਬੋਰਡ ਮੋਹਾਲੀ ਦੇ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ, ਜਿਸ ਵਿੱਚ ਬੋਰਡ ਨਾਲ ਸਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਥਾਰ ਨਾਲ ਗੱਲਬਾਤ ਹੋਈ ਅਤੇ ਅਹਿਮ ਏਜੰਡਿਆਂ ਨੂੰ ਪਾਸ ਕਰਕੇ ਜਲਦ ਤੋਂ ਜਲਦ ਅਮਲ੍ਹੀ-ਜਾਮਾਂ ਪਹਿਨਾਉਣ ਦਾ ਫੈਸਲਾ ਲਿਆ ਗਿਆ।
ਇਸ ਮੌਕੇ ਮੰਡੀ ਬੋਰਡ ਨਾਲ ਸਬੰਧਤ ਅਹਿਮ ਏਜੰਡਿਆਂ ਨੂੰ ਪਾਸ ਕਰਕੇ ਜਲਦ ਤੋਂ ਜਲਦ ਅਮਲ੍ਹੀ-ਜਾਮਾਂ ਪਹਿਨਾਉਣ ਦਾ ਫੈਸਲਾ ਲਿਆ ਗਿਆ ਅਤੇ ਪਿਛਲੀ ਬੋਰਡ ਆਫ਼ ਡਾਇਰੈਕਟਰਜ਼ ਦੀ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਵਿਸਥਾਰ ਨਾਲ ਚਰਚਾ ਹੋਈ। ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਤੇ ਜੋਰਾਂ-ਸ਼ੋਰਾਂ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸਦੇ ਤਹਿਤ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਏਟੀਐਮਜ਼ ਅਤੇ ਯੂਨੀਪੋਲ ਲਗਾਏ ਜਾ ਰਹੇ ਹਨ। ਇਹਨਾਂ ਕਾਰਜਾਂ ਦੀ ਸਮੂਹ ਮੈਂਬਰਾਂ ਵੱਲੋਂ ਸ਼ਲਾਘਾ ਕੀਤੀ ਗਈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ