ਜੰਮੂ, 2 ਜੂਨ (ਹਿੰ.ਸ.)। ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਜੰਮੂ ਡਿਵੀਜ਼ਨ ਦੇ ਕਠੂਆ ਜ਼ਿਲ੍ਹੇ ਦੇ ਜੰਗਲੀ ਖੇਤਰ ਦੇ ਨੇੜੇ ਸ਼ੱਕੀ ਗਤੀਵਿਧੀਆਂ ਦਾ ਪਤਾ ਲੱਗਣ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਹੀਰਾਨਗਰ ਦੇ ਸਲਾਦੀ ਖੇਤਰ ਵਿੱਚ ਇੱਕ ਨਾਗਰਿਕ ਵੱਲੋਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਣ ਤੋਂ ਬਾਅਦ ਇਹ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਕਿਹਾ ਕਿ ਇੱਕ ਸੰਯੁਕਤ ਆਪ੍ਰੇਸ਼ਨ ਟੀਮ ਤਲਾਸ਼ੀ ਮੁਹਿੰਮ ਵਿੱਚ ਲੱਗੀ ਹੋਈ ਹੈ ਅਤੇ ਖੇਤਰ ਅਤੇ ਹਾਈਵੇਅ ’ਤੇ ਚੌਕਸੀ ਵਧਾ ਦਿੱਤੀ ਗਈ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ