ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 2 ਜੂਨ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵ
.


ਅੰਮ੍ਰਿਤਸਰ, 2 ਜੂਨ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ।

ਮੀਟਿੰਗ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 6 ਜੂਨ ਨੂੰ ਮਨਾਏ ਜਾ ਰਹੇ ਘਲੂਘਾਰਾ ਦਿਵਸ ਦੇ ਸਮਾਗਮ ਸਬੰਧੀ ਚੰਗੇ ਮਹੌਲ ਵਿੱਚ ਗਲਬਾਤ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੌਜੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande