ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ
ਐਸ.ਏ.ਐਸ. ਨਗਰ (ਮੋਹਾਲੀ), 3 ਜੂਨ (ਹਿੰ. ਸ.)। ਖੇਡਾਂ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਰੀਰ ਨੂੰ ਤੰਦਰੁਸਤ ਤੇ ਮਜ਼ਬੂਤ ​​ਬਣਾਉਂਦੀਆਂ ਹਨ। ਖੇਡਾਂ ਵਿਅਕਤੀ ਨੂੰ ਫਿਟ ਅਤੇ ਐਕਟਿਵ ਰੱਖਦੀਆਂ ਹਨ, ਜਿਸ ਨਾਲ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਇਨ੍ਹਾਂ ਵਿਚਾਰਾ
..


ਐਸ.ਏ.ਐਸ. ਨਗਰ (ਮੋਹਾਲੀ), 3 ਜੂਨ (ਹਿੰ. ਸ.)। ਖੇਡਾਂ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਰੀਰ ਨੂੰ ਤੰਦਰੁਸਤ ਤੇ ਮਜ਼ਬੂਤ ​​ਬਣਾਉਂਦੀਆਂ ਹਨ। ਖੇਡਾਂ ਵਿਅਕਤੀ ਨੂੰ ਫਿਟ ਅਤੇ ਐਕਟਿਵ ਰੱਖਦੀਆਂ ਹਨ, ਜਿਸ ਨਾਲ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਪਹਿਲੇ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਟੀ-20 ਕ੍ਰਿਕਟ ਟੂਰਨਾਮੈਂਟ ਦੌਰਾਨ ਕੀਤਾ ਗਿਆ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਹਰਿਆਣਾ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਵੱਲੋਂ ਤਾਊ ਦੇਵੀ ਲਾਲ ਸਟੈਡੀਅਮ, ਪੰਚਕੂਲਾ ਵਿਖੇ ਆਯੋਜਿਤ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਦੌਰਾਨ ਬਰਸਟ ਵੱਲੋਂ ਸਮੂਹ ਖਿਡਾਰੀਆਂ ਨੂੰ ਮਿਲ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਸਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਨੇ ਸਖ਼ਤ ਮਿਹਨਤ ਕੀਤੀ ਹੈ, ਜੋ ਕਿ ਸ਼ਲਾਘਾਯੋਗ ਹੈ। ਜਿੱਤ ਜਾਂ ਹਾਰ ਖੇਡ ਦਾ ਹਿੱਸਾ ਹੈ, ਪਰ ਅਸਲ ਜਿੱਤ ਉਦੋਂ ਹੁੰਦੀ ਹੈ, ਜਦੋਂ ਸਾਰੇ ਪੂਰੇ ਜੋਸ਼ ਨਾਲ ਖੇਡਦੇ ਹਨ ਅਤੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦੇ ਹਨ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਖੇਡਾਂ ਜਿੱਥੇ ਮਾਨਸਿਕ ਸ਼ਾਂਤੀ ਦਿੰਦੀਆਂ ਹਨ, ਉੱਥੇ ਹੀ ਤਣਾਅ ਅਤੇ ਚਿੰਤਾ ਨੂੰ ਘੱਟ ਕਰਦੀਆਂ ਹਨ ਅਤੇ ਇਕਾਗਰਤਾ ਨੂੰ ਵਧਾਉਂਦੀਆਂ ਹਨ। ਇਸ ਨਾਲ ਟੀਮ ਵਰਕ ਅਤੇ ਅਨੁਸ਼ਾਸਨ ਵੀ ਵਿਕਸਤ ਹੁੰਦਾ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਖੁੱਦ ਵੀ ਅਤੇ ਆਪਣੇ ਬੱਚਿਆਂ ਨੂੰ ਵੀ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨ। ਟੂਰਨਾਮੈਂਟ ਵਿੱਚ ਪੰਜਾਬ ਮੰਡੀ ਬੋਰਡ ਦੀ ਟੀਮ ਨੇ ਜਿੱਤ ਨਾਲ ਆਪਣੀ ਸ਼ੁਰੂਆਤ ਕੀਤੀ ਅਤੇ ਉਤਰਾਖੰਡ ਮਾਰਕੀਟਿੰਗ ਬੋਰਡ ਦੀ ਟੀਮ ਨੂੰ 10 ਵਿਕਟਾਂ ਨਾਲ ਹਰਾਇਆ। ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਦੀ ਟੀਮ ਨੂੰ ਮੈਚ ਜਿੱਤਣ ਤੇ ਵਧਾਈਆਂ ਦਿੱਤੀਆਂ ਅਤੇ ਅੱਗੇ ਵੀ ਇਸੇ ਤਰ੍ਹਾਂ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande