ਬੰਗਲੁਰੂ, 4 ਜੂਨ (ਹਿੰ.ਸ.)। ਬੰਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਰਾਇਲ ਚੈਲੇਂਜਰਜ਼ ਬੰਗਲੁਰੂ (ਆਰ.ਸੀ.ਬੀ.) ਦੀ ਵਿਕਟਰੀ ਪਰੇਡ ਦੌਰਾਨ ਭਗਦੜ ਵਿੱਚ ਘੱਟੋ-ਘੱਟ ਚਾਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਹਾਦਸੇ ਵਿੱਚ 20 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਹੈ। ਆਰ.ਸੀ.ਬੀ. ਦੀ ਵਿਕਟਰੀ ਪਰੇਡ ਵਿੱਚ ਸ਼ਾਮਲ ਹੋਣ ਲਈ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ ਅਤੇ ਇਸ ਤੋਂ ਬਾਅਦ ਭਗਦੜ ਮਚ ਗਈ। ਭਗਦੜ ਸਟੇਡੀਅਮ ਦੇ ਮੁੱਖ ਗੇਟ ਦੇ ਨੇੜੇ ਹੋਈ, ਜਿਸ ਵਿੱਚ ਦੱਬੇ ਜਾਣ ਕਾਰਨ ਲੋਕਾਂ ਦੀ ਮੌਤ ਹੋ ਗਈ।
ਵਿਸਥਾਰਤ ਵੇਰਵਿਆਂ ਦੀ ਉਡੀਕ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ