ਫ਼ਾਜ਼ਿਲਕਾ, 4 ਜੂਨ (ਹਿੰ. ਸ.)। ਪੰਜਾਬ ’ਚ ਸੀ. ਆਈ. ਏ. ਸਟਾਫ਼ ’ਚ ਤਾਇਨਾਤ ਪੁਲਿਸ ਮੁਲਾਜ਼ਮ ਸਰਪ੍ਰੀਤ ਸਿੰਘ ਦੀ ਸਰਵਿਸ ਰਿਵਾਲਵਰ ਵਿੱਚੋਂ ਗੋਲੀ ਲੱਗਣ ਕਾਰਨ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ।ਫਾਜ਼ਿਲਕਾ ਦੇ ਡੀ. ਐਸ. ਪੀ. ਲਵਦੀਪ ਸਿੰਘ ਗਿੱਲ ਅਤੇ ਐਸ. ਐਚ. ਓ. ਲੇਖਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੀ. ਆਈ. ਏ. ਸਟਾਫ਼ ਕਰਮਚਾਰੀ ਸਰਪ੍ਰੀਤ ਸਿੰਘ ਨੂੰ ਗੋਲੀ ਲੱਗੀ ਹੈ। ਉਸਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ, ਪਰ ਹਸਪਤਾਲ ਦੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਗੋਲੀ ਸਰਵਿਸ ਰਿਵਾਲਵਰ ’ਚੋਂ ਚਲਾਈ ਗਈ ਸੀ, ਪਰ ਇਹ ਸਪੱਸ਼ਟ ਨਹੀਂ ਹੈ ਕਿ ਗੋਲੀ ਕਿਹੜੇ ਹਾਲਾਤਾਂ ਵਿੱਚ ਅਤੇ ਕਿਉਂ ਚਲਾਈ ਗਈ। ਡੀ. ਐਸ. ਪੀ. ਅਤੇ ਐਸ. ਐਚ. ਓ. ਨੇ ਕਿਹਾ ਕਿ ਮੌਤ ਦਾ ਸਹੀ ਕਾਰਨ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ