ਫਾਜਿਲਕਾ 17 ਜੁਲਾਈ (ਹਿੰ. ਸ.)। ਜ਼ਿਲ੍ਹਾ ਪ੍ਰੋਗਰਾਮ ਅਫਸਰ ਫਾਜਿਲਕਾ ਨਵਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਫਾਜਿਲਕਾ ਵਿਖੇ ਸਖੀ ਵਨ ਸਟਾਪ ਸੈਂਟਰ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਅਤੇ ਪ੍ਰਧਾਨ ਮੰਤਰੀ ਮਾਤਰੂ ਵੰਦਨਾਂ ਯੋਜਨਾ ਦੇ ਫਾਰਮ ਭਰੇ ਗਏ।
ਡੀਐਚਈਡਬਲਿੳ ਅਤੇ ਸੁਪਰਵਾਈਜਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾਂ ਯੋਜਨਾ ਬਾਰੇ ਆਂਗਣਵਾੜੀ ਵਰਕਰਾਂ ਵੱਲੋਂ ਫਾਰਮ ਭਰੇ ਗਏ। ਪ੍ਰਧਾਨ ਮੰਤਰੀ ਮਾਤਰੂ ਵੰਦਨਾਂ ਯੋਜਨਾ ਦੇ ਟੀਚੇ ਨੂੰ ਪੂਰਾ ਕਰਨ ਲਈ ਇਹ ਮੁਹਿੰਮ 15 ਜੁਲਾਈ ਤੋਂ 31 ਜੁਲਾਈ 2025 ਤੱਕ ਚਲਾਈ ਜਾ ਰਹੀ ਹੈ। ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਨ੍ਹਾਂ ਨਾਲ ਕਿਸੇ ਪ੍ਰਕਾਰ ਦੀ ਹਿੰਸਾ ਜਿਵੇਂ ਕਿ ਘਰੇਲੂ ਹਿੰਸਾ, ਬਲਾਤਕਾਰ, ਤੇਜਾਬੀ ਹਮਲਾ, ਜਿਨਸੀ ਹਮਲਾ, ਛੇੜਛਾੜ ਆਦਿ ਤੋਂ ਪੀੜਿਤ ਹੋਣ ਦੀ ਹਾਲਤ ਵਿਚ ਉਨ੍ਹਾਂ ਨੂੰ ਇਕ ਹੀ ਛੱਤ ਹੇਠ ਜ਼ਰੂਰਤ ਅਨੁਸਾਰ ਵੱਖ—ਵੱਖ ਸੇਵਾਵਾਂ ਜਿਵੇਂ ਕਿ ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਡਾਕਟਰੀ ਸਹਾਇਤਾ, ਮਨੋਵਿਗਿਆਨਕ ਸਲਾਹ ਅਤੇ ਅਸਥਾਈ ਰਿਹਾਇਸ਼ ਮੁਹੱਈਆ ਕਰਵਾਈ ਜਾਂਦੀ ਹੈ।
ਉਨ੍ਹਾਂ ਔਰਤਾਂ ਦੇ ਹੱਕਾਂ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਜੇਕਰ ਆਲੇ ਦੁਆਲੇ ਕਿਸੇ ਵੀ ਔਰਤ ਨਾਲ ਇਸ ਤਰ੍ਹਾਂ ਦੀ ਹਿੰਸਾ ਹੁੰਦੀ ਹੈ ਤਾਂ ਉਹ ਸੈਂਟਰ ਨਾਲ ਸੰਪਰਕ ਕਰ ਸਕਦੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ