ਬਾਰਿਸ਼ ਦੇ ਮੱਦੇ ਨਜ਼ਰ ਪੀਏਯੂ ਦੇ ਖੇਤਰੀ ਖੋਜ ਕੇਂਦਰ ਵੱਲੋਂ ਨਰਮਾ ਉਤਪਾਦਕ ਕਿਸਾਨਾਂ ਲਈ ਸਲਾਹ ਜਾਰੀ
ਫਾਜ਼ਿਲਕਾ 17 ਜੁਲਾਈ (ਹਿੰ. ਸ.)। ਪਿਛਲੇ ਦੋ ਤਿੰਨ ਦਿਨਾਂ ਵਿੱਚ ਇਲਾਕੇ ਵਿੱਚ ਹੋਈ ਭਰਵੀਂ ਬਾਰਿਸ਼ ਦੇ ਮੱਦੇ ਨਜ਼ਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਬੋਹਰ ਸਥਿਤ ਖੇਤਰੀ ਖੋਜ ਕੇਂਦਰ ਅਤੇ ਫਾਰਮਰ ਸਲਾਹਕਾਰ ਸੇਵਾ ਦੇ ਵਿਗਿਆਨੀਆਂ ਵੱਲੋਂ ਨਰਮੇ ਦੀ ਕਾਸਤ ਕਰਨ ਵਾਲੇ ਕਿਸਾਨਾਂ ਲਈ ਸਲਾਹ ਜਾਰੀ ਕੀਤੀ ਗਈ ਹੈ। ਖੇ
ਬਾਰਿਸ਼ ਦੇ ਮੱਦੇ ਨਜ਼ਰ ਪੀਏਯੂ ਦੇ ਖੇਤਰੀ ਖੋਜ ਕੇਂਦਰ ਵੱਲੋਂ ਨਰਮਾ ਉਤਪਾਦਕ ਕਿਸਾਨਾਂ ਲਈ ਸਲਾਹ ਜਾਰੀ


ਫਾਜ਼ਿਲਕਾ 17 ਜੁਲਾਈ (ਹਿੰ. ਸ.)। ਪਿਛਲੇ ਦੋ ਤਿੰਨ ਦਿਨਾਂ ਵਿੱਚ ਇਲਾਕੇ ਵਿੱਚ ਹੋਈ ਭਰਵੀਂ ਬਾਰਿਸ਼ ਦੇ ਮੱਦੇ ਨਜ਼ਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਬੋਹਰ ਸਥਿਤ ਖੇਤਰੀ ਖੋਜ ਕੇਂਦਰ ਅਤੇ ਫਾਰਮਰ ਸਲਾਹਕਾਰ ਸੇਵਾ ਦੇ ਵਿਗਿਆਨੀਆਂ ਵੱਲੋਂ ਨਰਮੇ ਦੀ ਕਾਸਤ ਕਰਨ ਵਾਲੇ ਕਿਸਾਨਾਂ ਲਈ ਸਲਾਹ ਜਾਰੀ ਕੀਤੀ ਗਈ ਹੈ। ਖੇਤੀ ਵਿਗਿਆਨੀ ਡਾ ਮਨਪ੍ਰੀਤ ਸਿੰਘ ਅਤੇ ਡਾ: ਜਗਦੀਸ਼ ਅਰੋੜਾ ਨੇ ਕਿਹਾ ਹੈ ਕਿ ਜਿੱਥੇ ਕਿਤੇ ਨਰਮੇ ਦੇ ਖੇਤਾਂ ਵਿੱਚ ਪਾਣੀ ਜਮਾਂ ਹੋਇਆ ਹੈ ਉਸ ਪਾਣੀ ਦੀ ਨਿਕਾਸੀ ਕਰ ਦੇਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਕੁਝ ਥਾਵਾਂ ਤੇ ਇਸ ਨਾਲ ਪੈਰਾਵਿਲਟ ਦੀ ਸਮੱਸਿਆ ਆ ਸਕਦੀ ਹੈ, ਜਿਸ ਤਹਿਤ ਬੂਟੇ ਸੁੱਕਣੇ ਸ਼ੁਰੂ ਹੋ ਜਾਂਦੇ ਹਨ। ਜੇਕਰ ਇਹ ਨਿਸ਼ਾਨੀਆਂ ਦਿਖਾਈ ਦੇਣ ਤਾਂ ਤੁਰੰਤ ਬਿਨਾਂ ਦੇਰੀ 1 ਗ੍ਰਾਮ ਕੋਬਾਲਟ ਕਲੋਰਾਈਡ ਦਵਾਈ 100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਭਾਵਿਤ ਬੂਟਿਆਂ ਤੇ ਛਿੜਕਾ ਕਰ ਦੇਣਾ ਚਾਹੀਦਾ ਹੈ ।

ਇਸੇ ਤਰ੍ਹਾਂ ਜਦੋਂ ਖੇਤ ਵਿੱਚ ਪੈਰ ਧਰਨ ਦੀ ਸਥਿਤੀ ਹੋ ਜਾਵੇ ਤਾਂ ਯੂਰੀਆ ਦੀ ਪਹਿਲੀ ਡੋਜ ਪਾ ਦੇਣੀ ਚਾਹੀਦੀ ਹੈ । ਮਾਹਿਰਾਂ ਨੇ ਕਿਹਾ ਕਿ ਜਿੱਥੇ ਕਿਤੇ ਬਹੁਤ ਜਿਆਦਾ ਬਾਰਿਸ਼ ਹੋਈ ਹੈ ਉੱਥੇ ਪੱਤਿਆਂ ਤੇ ਪੀਲਾਪਣ ਦਿਖਾਈ ਦੇ ਸਕਦਾ ਹੈ ਜੇਕਰ ਅਜਿਹੇ ਲੱਛਣ ਦਿਖਾਈ ਦੇ ਰਹੇ ਹੋਣ ਤਾਂ ਅੱਧਾ ਗੱਟਾ ਯੂਰੀਆ ਪਾਈ ਜਾ ਸਕਦੀ ਹੈ। ਮਾਹਿਰਾਂ ਨੇ ਕਿਹਾ ਕਿ ਕੋਈ ਵੀ ਹੋਰ ਤਕਨੀਕੀ ਜਾਣਕਾਰੀ ਲਈ ਆਪਣੇ ਬਲਾਕ ਖੇਤੀਬਾੜੀ ਅਫਸਰ ਜਾਂ ਖੇਤਰੀ ਖੋਜ ਕੇਂਦਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande