ਖਰੜ੍ਹ, (ਐੱਸ ਏ ਐੱਸ ਨਗਰ), 17 ਜੁਲਾਈ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਜੀਵਨ ਤੇ ਨਾਲ-ਨਾਲ ਮਾਨਸਿਕ ਤੌਰ 'ਤੇ ਤਣਾਅ ਮੁਕਤ ਰੱਖਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਤਹਿਤ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਨਵਾਂ ਗਾਉਂ ਵਿਖੇ ਵੀ ਚੱਲ ਰਹੀਆਂ ਯੋਗਸ਼ਾਲਾਵਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਖਰੜ ਦਿਵਿਆ ਪੀ ਨੇ ਦੱਸਿਆ ਕਿ ਯੋਗਾ ਟ੍ਰੇਨਰ ਦਿਵਿਆ ਵੱਲੋਂ ਨਵਾਂ ਗਾਉਂ ਵਿਖੇ ਵੱਖ-ਵੱਖ ਥਾਵਾਂ ‘ਤੇ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾਂਦੇ ਹਨ, ਜਿੰਨ੍ਹਾਂ ਦਾ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ।ਉਨ੍ਹਾਂ ਦੱਸਿਆਂ ਕਿ ਯੋਗਾ ਟ੍ਰੇਨਰ ਦਿਵਿਆ ਵੱਲੋਂ ਨਵਾਂ ਗਾਉਂ, ਮੋਹਾਲੀ ਵਿਖੇ ਪਹਿਲੀ ਕਲਾਸ 1490/15ਈ, ਆਦਰਸ਼ ਨਗਰ ਨਵਾਂ ਗਾਉਂ ਵਿਖੇ ਸਵੇਰੇ 4.45 ਤੋਂ 5.45 ਵਜੇ ਤੱਕ, ਦੂਸਰੀ ਕਲਾਸ ਕਮਿਊਨਿਟੀ ਸੈਂਟਰ, ਟ੍ਰਿਬਿਊਨ ਕਲੋਨੀ ਕਾਂਸਲ, ਨਵਾਂ ਗਾਉਂ ਵਿਖੇ ਸਵੇਰੇ 9.30 ਤੋਂ 10.30 ਵਜੇ ਤੱਕ, ਤੀਸਰੀ ਕਲਾਸ ਬਿੰਸਾਰ ਮਹਾਂਦੇਵ ਮੰਦਿਰ, ਗੋਬਿੰਦ ਨਗਰ, ਨਵਾਂ ਗਾਉਂ ਵਿਖੇ ਦੁਪਿਹਰ 12.00 ਤੋਂ 1.00 ਵਜੇ ਤੱਕ, ਚੌਥੀ ਕਲਾਸ ਰੋਜ਼ ਪਬਲਿਕ ਸਕੂਲ, ਆਦਰਸ਼ ਨਗਰ, ਨਵਾਂ ਗਾਉਂ ਵਿਖੇ ਦੁਪਿਹਰ 4.50 ਤੋਂ 5.50 ਵਜੇ ਤੱਕ, ਪੰਜਵੀਂ ਕਲਾਸ 141/1 ਸ਼ਿਵਾਲਿਕ ਵਿਹਾਰ, ਨਵਾਂ ਗਾਉਂ ਵਿਖੇ ਸ਼ਾਮ 6.00 ਤੋਂ 7.00 ਵਜੇ ਤੱਕ ਅਤੇ ਦਿਨ ਦੀ ਆਖਰੀ/ਛੇਵੀਂ ਕਲਾਸ ਸ਼ਿਵ ਮੰਦਿਰ, ਬੜੀ ਕਰੋਰਾਂ, ਨਵਾਂ ਗਾਉਂ, ਨੇੜੇ ਫਾਰੈਸਟ ਹਿੱਲ, ਗੇਟ ਨੰਬਰ-2, ਨਵਾਂ ਗਾਉਂ ਵਿਖੇ ਸ਼ਾਮ 7.15 ਤੋਂ 8.15 ਵਜੇ ਤੱਕ ਲਾਈ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਹਰੇਕ ਸੈਸ਼ਨ ਵਿੱਚ ਘੱਟੋ-ਘੱਟ 25 ਵਿਅਕਤੀਆਂ ਦੀ ਭਾਗੀਦਾਰੀ ਹੁੰਦੀ ਹੈ ਅਤੇ ਯੋਗ ਸੈਸ਼ਨਾਂ ਵਿੱਚ ਭਾਗ ਲੈਣ ਵਾਲੇ ਭਾਗੀਦਾਰਾਂ ਦਾ ਮਾਰਗ ਦਰਸ਼ਨ ਕਰਨ ਲਈ ਮਾਹਿਰ ਯੋਗਾ ਕੋਚ ਉਪਲੱਬਧ ਹਨ। ਯੋਗਾ ਟ੍ਰੇਨਰ ਦਿਵਿਆ ਨੇ ਕਿਹਾ ਕਿ ਯੋਗਾ ਕਰਨ ਨਾਲ ਸਾਡਾ ਸਰੀਰ ਸਾਰਾ ਦਿਨ ਤਰੋ-ਤਾਜ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਯੋਗਾ ਅਭਿਆਸ ਨਾਲ ਸਰੀਰ ਅੰਦਰ ਬਿਮਾਰੀਆਂ ਦਾ ਖਾਤਮਾ ਹੁੰਦਾ ਹੈ ਤੇ ਨਵੀਆਂ ਬਿਮਾਰੀਆਂ ਦੇ ਪੈਦਾ ਹੋਣ ਤੋਂ ਵੀ ਛੁਟਕਾਰਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸ਼ਰੀਰ ਬਹੁਤ ਹੀ ਅਣਮੋਲ ਹੈ ਇਸ ਨੂੰ ਅਜਾਈ ਨਹੀਂ ਗਵਾਉਣਾ ਚਾਹੀਦਾ, ਇਸ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਯੋਗਾ ਸੈਸ਼ਨਾਂ ਦਾ ਸਮਾਂ ਸਵੇਰ ਅਤੇ ਸ਼ਾਮ ਦਾ ਹੁੰਦਾ ਹੈ, ਇਸ ਲਈ ਇਹ ਭਾਗੀਦਾਰਾਂ 'ਤੇ ਨਿਰਭਰ ਕਰਦਾ ਹੈ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸ ਸੈਸ਼ਨ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ।ਯੋਗ ਸਿਖਲਾਈ ਲਈ ਲੋਕ ਟੋਲ ਫ੍ਰੀ ਨੰਬਰ 7669400500 ਜਾਂ www.cmdiyogshala.punjab.gov.in 'ਤੇ ਜਾ ਲੈ ਕੇ ਜਾਣਕਾਰੀ ਲਈ ਜਾ ਸਕਦੀ ਹੈ। ਇਸ ਦੇ ਨਾਲ-ਨਾਲ ਜੇ ਕੋਈ ਗਰੁੱਪ ਮੁਫ਼ਤ ਯੋਗਾ ਟਰੇਨਰ ਦੀ ਸਹੂਲਤ ਲੈਣ ਦਾ ਇੱਛੁਕ ਹੈ ਤਾਂ ਉਪਰੋਕਤ ਫੋਨ ਨੰਬਰ ਅਤੇ ਵੈਬਸਾਈਟ 'ਤੇ ਸੰਪਰਕ ਕਰ ਕੇ ਰਜਿਸਟਰੇਸ਼ਨ ਕਰ ਸਕਦਾ ਹੈ। ਮੁਫ਼ਤ ਟਰੇਨਰ ਦੀ ਸਹੂਲਤ ਲੈਣ ਲਈ ਕਿਸੇ ਵੀ ਗਰੁੱਪ ਕੋਲ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ