ਪਟਿਆਲਾ 17 ਜੁਲਾਈ (ਹਿੰ. ਸ.)। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੇ ਆਦੇਸ਼ ‘ ਤੇ ਐਸ.ਡੀ.ਐਮ. ਗੁਰਦੇਵ ਸਿੰਘ ਨੇ ਵੀਰਵਾਰ ਨੂੰ ਜੇਲ੍ਹ ਰੋਡ ਅਤੇ ਸ੍ਰੀ ਦੁੱਖਨਿਵਾਰਨ ਸਾਹਿਬ ਨੇੜੇ ਟ੍ਰੈਫ਼ਿਕ ਦੀ ਸਥਿਤੀ ਅਤੇ ਐਲ.ਐਂਡ.ਟੀ. ਪਾਈਪਲਾਈਨ ਦੇ ਕੰਮ ਦੀ ਸਮੀਖਿਆ ਲਈ ਦੌਰਾ ਕੀਤਾ। ਉਹਨਾਂ ਪਾਣੀ ਦੀ ਪਾਈਪਲਾਈਨ ਨੂੰ ਟੋਰੈਂਟ ਗੈਸ ਪਾਈਪਲਾਈਨ ਦੇ ਨਾਲ ਨਾਲ ਪਵਿੱਤਰ ਹੰਸਲੀ ਨੂੰ ਪਾਰ ਕਰਨ ਦਾ ਮੌਕਾ ਵੀ ਦੇਖਿਆ। ਉਹਨਾਂ ਕਿਹਾ ਕਿ ਇਸ ਦੌਰੇ ਦਾ ਮੁੱਖ ਉਦੇਸ਼ ਇਲਾਕੇ ਵਿੱਚ ਚੱਲ ਰਹੇ ਕੰਮ ਕਾਰਨ ਟ੍ਰੈਫ਼ਿਕ ਵਿੱਚ ਪੈਦਾ ਹੋ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਕੰਮ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਵਾਉਣਾ ਹੈ ।
ਉਹਨਾਂ ਕਿਹਾ ਕਿ ਟ੍ਰੈਫਿਕ ਬੰਦ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਆਮ ਜਨਤਾ ਦੇ ਰੋਜ਼ਾਨਾ ਜੀਵਨ ‘ ਚ , ਸਕੂਲੀ ਬੱਚਿਆ ਦੇ ਸਕੂਲ ਜਾਣ, ਕਾਰੋਬਾਰੀ ਅਤੇ ਆਮ ਆਵਾਜਾਈ ਵਿੱਚ ਰੁਕਾਵਟ ਆ ਰਹੀ ਹੈ , ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਇਸ ਮਸਲੇ ਨੂੰ ਹੱਲ ਕਰਨ ਲਈ ਜ਼ੋਰਦਾਰ ਕਦਮ ਚੁੱਕੇ ਜਾ ਰਹੇ ਹਨ। ਐਸ.ਡੀ.ਐਮ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਾਣੀ ਦੀ ਪਾਈਪਲਾਈਨ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਬੰਦ ਹੋਈ ਟ੍ਰੈਫ਼ਿਕ ਲੇਨ ਨੂੰ ਫ਼ਿਰ ਖੋਲਿਆ ਜਾ ਸਕੇ। ਐਸ.ਡੀ.ਐਮ. ਨੇ ਕੰਮ ਦੀ ਸਪੀਡ ਵਧਾਉਣ ਅਤੇ ਸਰਕਾਰੀ ਨਿਰਦੇਸ਼ਾਂ ਦਾ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ।
ਐਸ ਡੀ ਐਮ ਨੇ ਕਿਹਾ ਕਿ ਸਰਕਾਰ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਕਦਮ ਚੱਕ ਰਹੀ ਹੈ। ਉਹਨਾਂ ਇਸ ਮਸਲੇ ਨੂੰ ਜਲਦੀ ਹੱਲ ਕਰਨ ਲਈ ਵੱਖ-ਵੱਖ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ੳਹਨਾ ਕਿਹਾ ਕਿ ਇਸ ਕੰਮ ਨੂੰ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਆਮ ਜਨਤਾ ਨੂੰ ਆਰਾਮਦਾਇਕ ਆਵਾਜਾਈ ਮੁਹੱਈਆ ਕਰਵਾਈ ਜਾ ਸਕੇ।
ਐਸ.ਡੀ.ਐਮ. ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਾਈਪਲਾਈਨ ਦੇ ਕੰਮ ਦੀ ਨਿਗਰਾਨੀ ਸਖ਼ਤੀ ਨਾਲ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ। ਇਸ ਮੌਕੇ ਅਧਿਕਾਰੀਆਂ ਨੇ ਵੀ ਭਰੋਸਾ ਦਵਾਇਆ ਕਿ ਇਸ ਤਰ੍ਹਾਂ ਦੇ ਸਾਰੇ ਕੰਮ ਜਲਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰੇ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਆਰਾਮਦਾਇਕ ਜੀਵਨ ਦਿੱਤਾ ਜਾ ਸਕੇ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ