ਪੰਜਾਬ ’ਚ ਕੁੱਝ ਸ਼ਹਿਰਾਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 2 ਜੁਲਾਈ (ਹਿੰ. ਸ.)। ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ
ਮੀਂਹ


ਚੰਡੀਗੜ੍ਹ, 2 ਜੁਲਾਈ (ਹਿੰ. ਸ.)। ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਬਿਜਲੀ ਡਿੱਗਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ।ਅੱਜ ਵੀ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 1.5 ਡਿਗਰੀ ਘੱਟ ਗਿਆ ਹੈ, ਅਤੇ ਹੁਣ ਇਹ ਆਮ ਨਾਲੋਂ 5.2 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.2 ਡਿਗਰੀ ਰਿਹਾ।ਮੌਸਮ ਵਿਭਾਗ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਜਦਕਿ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande