ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਏ
ਪਟਿਆਲਾ, 25 ਜੁਲਾਈ (ਹਿੰ. ਸ.)। ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੀ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾ ਕੇ ਯੂਨੀਅਨ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਯੂਨੀਅਨ ਦੇ ਮੈਂਬਰ ਮਨਜੀਤ ਸਿੱਧੂ, ਗੁਰਤੇਜ ਸਿੰਘ ਤੇ ਮ
.


ਪਟਿਆਲਾ, 25 ਜੁਲਾਈ (ਹਿੰ. ਸ.)। ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੀ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾ ਕੇ ਯੂਨੀਅਨ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਯੂਨੀਅਨ ਦੇ ਮੈਂਬਰ ਮਨਜੀਤ ਸਿੱਧੂ, ਗੁਰਤੇਜ ਸਿੰਘ ਤੇ ਮਨਪ੍ਰੀਤ ਸਿੰਘ ਵੱਲੋਂ ਬੂਟੇ ਲਗਾਏ ਗਏ।

ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂ ਕਰਦਿਆਂ ਕਿਹਾ ਕਿ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਇਸ ਲਈ ਯੂਨੀਅਨ ਵੱਲੋਂ ਵੀ ਇਸ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਹਰੇਕ ਸਾਲ ਬਰਸਾਤਾਂ ਦੇ ਮੌਸਮ ਵਿੱਚ ਲੱਖਾ ਬੂਟੇ ਲਗਾਏ ਜਾਂਦੇ ਹਨ ਪਰ ਸਹੀ ਸਾਂਭ ਸੰਭਾਲ ਨਾ ਹੋਣ ਕਾਰਨ ਬਹੁਤੇ ਬੂਟੇ ਸੁੱਕ ਜਾਂਦੇ ਹਨ ਪਰ ਯੂਨੀਅਨ ਵੱਲੋਂ ਅੱਜ ਬੂਟੇ ਲਗਾਉਣ ਵਾਲੇ ਇਹ ਅਹਿਦ ਵੀ ਲਿਆ ਗਿਆ ਹੈ ਕਿ ਜੋ ਬੂਟੇ ਲਗਾਏ ਗਏ ਹਨ, ਉਨ੍ਹਾਂ ਦੀ ਵੱਡੇ ਹੋਣ ਤੋਂ ਸੰਭਾਲ ਵੀ ਕੀਤੀ ਜਾਵੇਗੀ।

ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਮੈਂਬਰ ਨੇ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਹਰਿਆ ਭਰਿਆ ਪੰਜਾਬ ਦੇਣ ਲਈ ਜ਼ਰੂਰਤ ਹੈ ਕਿ ਅਸੀਂ ਅੱਜ ਬੂਟੇ ਲਗਾਈਏ ਤੇ ਉਨ੍ਹਾਂ ਦੀ ਸਾਂਭ ਸੰਭਾਲ ਕਰੀਏ ਤਾਂ ਜੋ ਅੱਜ ਦੇ ਲਗਾਏ ਬੂਟੇ ਕੱਲ ਰੁੱਖ ਬਣ ਕੇ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਛਾਂ ਦੇ ਸਕਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande