ਫਾਜ਼ਿਲਕਾ 25 ਜੁਲਾਈ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ ਤੇ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਫਾਜ਼ਿਲਕਾ ਹਲਕੇ ਦੇ ਪਿੰਡ ਕੌੜਿਆਂ ਵਾਲੀ, ਚਵਾੜਿਆਂ ਵਾਲੀ, ਪੱਟੀ ਪੂਰਨ, ਸੈਦੋ ਕੇ ਹਿਠਾੜ, ਝੁੱਗੇ ਲਾਲ ਸਿੰਘ, ਮੰਡੀ ਲਾਧੂਕਾ, ਬਸਤੀ ਚੰਡੀਗੜ੍ਹ ਤੇ ਵਾਰਡ ਨੰ. 7 ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋਈ ਇਕੱਤਰਤਾ ਵਿੱਚ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਉਨਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁਖਾ ਸਵਨਾ ਵੀ ਮੌਜੂਦ ਸਨ!ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਇੱਕਜੁਟ ਹੋ ਕੇ ਲੜਨ ਦੀ ਸਹੁੰ ਵੀ ਚੁਕਾਈ ਗਈ।
ਉਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ ਅਤੇ ਇਸ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਜਾਂ ਆਲੇ-ਦੁਆਲੇ ਨਸ਼ੇ ਵੇਚਣ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਜਾਂ ਵਟਸਐਪ ਨੰਬਰ 97791-00200 ਉੱਪਰ ਦੇਣ। ਇਸ ਤੋਂ ਇਲਾਵਾ ਪਿੰਡ ਵਾਸੀ ਗੁਪਤ ਰੂਪ ਵਿੱਚ ਉਹਨਾਂ ਨੂੰ ਇੱਕ ਪਰਚੀ ਦੇ ਕੇ ਵੀ ਨਸ਼ਾ ਤਸਕਰ ਦੀ ਜਾਣਕਾਰੀ ਦੇ ਸਕਦੇ ਹਨ! ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤਾਂ ਨੂੰ ਮੁੜ ਨਵਾਂ ਜੀਵਨ ਦੇਣ ਤੰ ਮੰਤਵ ਨਾਲ ਨਸ਼ਾ ਛੁਡਾਊ ਕੇਦਰਾਂ ਵਿੱਚ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਲਈ ਸਾਰੇ ਲੋਕ ਇਸ ਨਾਮੁਰਾਦ ਬਿਮਾਰੀ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ।
ਇਸ ਮੌਕੇ ਮੈਡਮ ਖੁਸ਼ਬੂ ਸਾਵਨਸੁਖਾ ਸਵਨਾ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਪਿੰਡ, ਸ਼ਹਿਰ ਗਲੀ ਮੁਹੱਲੇ ਦੇ ਲੋਕ ਨਸ਼ਾ ਵਿਕਰੇਤਾਵਾਂ ਦੀ ਸੂਚਨਾ ਬੇਖੋਫ ਹੋ ਕੇ ਦੇਣ ਉਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਉਹਨਾਂ ਕਿਹਾ ਕਿ ਨਸ਼ਿਆ ਦੀ ਜਕੜਨ ਵਿਚ ਆਏ ਭੋਲੇ ਭਾਲੇ ਲੋਕਾਂ ਨਾਲ ਹਮਦਰਦੀ ਨਾਲ ਨਜਿੱਠਿਆ ਜਾਵੇਗਾ, ਸਰਕਾਰ ਵੱਲੋਂ ਵੀ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁਫਤ ਇਲਾਜ ਤੇ ਰਹਿਣ ਸਹਿਣ ਅਤੇ ਖਾਣ ਪੀਣ ਦੀ ਸਹੂਲਤ ਲਈ ਨਸ਼ਾ ਛੁਡਾਊ ਕੇਂਦਰ ਚਲਾਏ ਗਏ ਹਨ! ਉਹਨਾਂ ਕਿਹਾ ਕਿ ਇਹ ਮਿਸ਼ਨ ਸਿਰਫ ਸਰਕਾਰ ਅਤੇ ਪੁਲਿਸ ਵਿਭਾਗ ਵੱਲੋ ਸਫਲ ਨਹੀ ਬਣਾਇਆ ਜਾ ਸਕਦਾ। ਇਸ ਵਿੱਚ ਹਰ ਨਾਗਰਿਕ ਦਾ ਸਹਿਯੋਗ ਬਹੁਤ ਜਰੂਰੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ