ਫਾਜ਼ਿਲਕਾ ਦੇ ਵਿਧਾਇਕ ਨੇ ਪਿੰਡ ਕੌੜਿਆਂ ਵਾਲੀ ਵਿਖੇ 7 ਲੱਖ ਦੀ ਲਾਗਤ ਨਾਲ ਬਣੀ ਇੰਟਲੋਕਿੰਗ ਗਲੀ ਦਾ ਕੀਤਾ ਉਦਘਾਟਨ
ਫਾਜ਼ਿਲਕਾ 25 ਜੁਲਾਈ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਨੂੰ ਵੀ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਇਸੇ ਤਹਿਤ ਹੀ ਪਿੰਡਾਂ ਵਿੱਚ ਹਰ ਤਰ੍ਹਾਂ ਦੇ ਵਿਕਾਸ ਕਾਰਜ ਚੱਲ ਰਹੇ ਹਨ! ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ
.


ਫਾਜ਼ਿਲਕਾ 25 ਜੁਲਾਈ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਨੂੰ ਵੀ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਇਸੇ ਤਹਿਤ ਹੀ ਪਿੰਡਾਂ ਵਿੱਚ ਹਰ ਤਰ੍ਹਾਂ ਦੇ ਵਿਕਾਸ ਕਾਰਜ ਚੱਲ ਰਹੇ ਹਨ! ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਕੌੜਿਆਂਵਾਲੀ ਵਿਖੇ 7 ਲੱਖ ਦੀ ਲਾਗਤ ਨਾਲ ਬਣੀ ਇੰਟਰਲਾਕਿੰਗ ਗਲੀ ਦਾ ਉਦਘਾਟਨ ਕਰਨ ਮੌਕੇ ਕੀਤਾ!

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾ ਕਿਹਾ ਕਿ ਪਿੰਡਾਂ ਦੀਆਂ ਗਲੀਆਂ ਨੂੰ ਪੱਕਿਆਂ ਕਰਨ ਤੋਂ ਇਲਾਵਾ ਸੀਵਰੇਜ, ਪੱਕੀਆਂ ਸੜਕਾ, ਪੱਕੇ ਖਾਲ, ਸਾਫ ਪਾਣੀ, ਪੱਕੇ ਛੱਪੜ ਤੇ ਛੱਪੜਾਂ ਦੀ ਸਾਫ ਸਫਾਈ, ਆਧੁਨਿਕ ਖੇਡ ਸਟੇਡੀਅਮ ਤੇ ਵਾਲੀਬਾਲ ਗਰਾਊਂਡ ਬਣਵਾਏ ਜਾ ਰਹੇ ਹਨ!

ਉਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਦੇ ਸਾਰੇ ਵਿਕਾਸ ਕਾਰਜ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਤੇ ਬਿਨਾਂ ਕਿਸੇ ਭੇਦਭਾਵ ਤੋਂ ਕੀਤੇ ਜਾਣ! ਵਿਕਾਸ ਦੇ ਕੰਮਾਂ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡ ਵਾਸੀ ਪਿੰਡ ਵਿਸ਼ ਕਿਸੇ ਵੀ ਤਰ੍ਹਾਂ ਦੇ ਵਿਕਾਸ ਕਰਵਾਉਣ ਲਈ ਉਹਨਾਂ ਨਾਲ ਬੇਝਿਜਕ ਹੋ ਕੇ ਗੱਲ ਕਰਨ ਤਾਂ ਪਿੰਡਾਂ ਵਿੱਚ ਜੋ ਹੋਰ ਵਿਕਾਸ ਕਾਰਜ ਕੀਤੇ ਜਾਣ!

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande