27 ਜੁਲਾਈ ਨੂੰ ਹੋਣ ਜਾ ਰਹੀਆਂ ਉੱਪ ਚੋਣਾਂ ਦੇ ਸੰਬੰਧ ਵਿਚ ਅਧਿਕਾਰੀਆਂ ਦੀ ਹੋਈ ਬੈਠਕ
ਫਾਜ਼ਿਲਕਾ 25 ਜੁਲਾਈ (ਹਿੰ. ਸ.)। ਜ਼ਿਲ੍ਹਾ ਫਾਜ਼ਿਲਕਾ ਦੇ 1 ਸਰਪੰਚ ਅਤੇ 6 ਪੰਚਾਂ ਦੀਆਂ ਸੀਟਾਂ ਖਾਲੀ ਹੋਣ ਕਾਰਨ 27 ਜੁਲਾਈ 2025 (ਦਿਨ ਐਤਵਾਰ) ਨੂੰ ਹੋਣ ਜਾ ਰਹੀਆਂ ਉਪ ਚੋਣਾਂ ਦੇ ਸਬੰਧ ਵਿਚ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬੈਠਕ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਜ਼ਿਲ੍
.


ਫਾਜ਼ਿਲਕਾ 25 ਜੁਲਾਈ (ਹਿੰ. ਸ.)। ਜ਼ਿਲ੍ਹਾ ਫਾਜ਼ਿਲਕਾ ਦੇ 1 ਸਰਪੰਚ ਅਤੇ 6 ਪੰਚਾਂ ਦੀਆਂ ਸੀਟਾਂ ਖਾਲੀ ਹੋਣ ਕਾਰਨ 27 ਜੁਲਾਈ 2025 (ਦਿਨ ਐਤਵਾਰ) ਨੂੰ ਹੋਣ ਜਾ ਰਹੀਆਂ ਉਪ ਚੋਣਾਂ ਦੇ ਸਬੰਧ ਵਿਚ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬੈਠਕ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ ਮੌਜੂਦ ਰਹੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਰਪੱਖ ਤੇ ਸ਼ਾਂਤਮਈ ਉਪ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਸਰਪੰਚ ਦੀ 1 ਅਤੇ ਪੰਚਾਂ ਦੀਆਂ 6 ਸੀਟਾਂ ਖਾਲੀ ਹਨ ਜਿਸ ਤਹਿਤ 27 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਵੋਟਾਂ ਪੈਣਗੀਆਂ ਤੇ ਉਸੇ ਦਿਨ ਹੀ ਨਤੀਜੇ ਆਉਣਗੇ। ਉਨ੍ਹਾਂ ਕਿਹਾ ਕਿ ਚੋਣਾਂ ਲਈ ਚੋਣ ਪਾਰਟੀਆਂ ਆਦਿ ਹਰ ਤਰ੍ਹਾਂ ਨਾਲ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਉਪ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਸੁਰੱਖਿਆ ਆਦਿ ਦੇ ਪੁਖਤਾ ਇੰਤਜਾਮ ਕਰ ਲਏ ਗਏ ਹਨ ਤੇ ਕਿਸੇ ਨੂੰ ਵੀ ਕਾਨੂੰਨੀ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਉਪ ਚੋਣਾਂ ਦੌਰਾਨ ਸ਼ਾਂਤਮਈ ਮਾਹੌਲ ਬਰਕਰਾਰ ਰੱਖਣ ਲਈ ਪੁਲਿਸ ਫੋਰਸ ਪੂਰੀ ਤਰ੍ਹਾਂ ਚੌਕਸ ਰਹੇਗੀ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟ ਪਾਉਣ ਤੋਂ ਬਾਅਦ ਇਧਰ-ਉਧਰ ਇਕੱਠੇ ਨਾ ਖੜਾ ਹੋਇਆ ਜਾਵੇ ਤੇ ਇਲਾਕੇ ਅੰਤਰ ਸ਼ਾਂਤੀ ਬਣਾਈ ਰੱਖੀ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿਦਿਆਂ ਦੱਸਿਆ ਕਿ ਬਲਾਕ ਜਲਾਲਾਬਾਦ ਅਧੀਨ ਪੈਂਦੇ ਪਿੰਡ ਲੱਧੂ ਵਾਲਾ ਉਤਾੜ ਵਿਖੇ 1 ਸਰਪੰਚ, ਪਿੰਡ ਢੰਡੀ ਕਦੀਮ ਵਿਖੇ 1 ਪੰਚ, ਪਿੰਡ ਜਮਾਲ ਕੇ ਵਿਖੇ 2 ਪੰਚ, ਪਿੰਡ ਚੱਕ ਪੁੰਨਾ ਵਾਲਾ ਵਿਖੇ 1 ਪੰਚ, ਬਲਾਕ ਖੁਈਆਂ ਸਰਵਰ ਦੇ ਪਿੰਡ ਲੱਖੇਵਾਲੀ ਢਾਬ ਵਿਖੇ 1 ਪੰਚ, ਬਲਾਕ ਅਬੋਹਰ ਦੇ ਪਿੰਡ ਗੱਦਾ ਡੋਬ ਵਿਖੇ 1 ਪੰਚ ਲਈ ਉਪ ਚੋਣਾਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਬੂਥ *ਤੇ ਵੀਡੀਓਗ੍ਰਾਫੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਵੋਟਰਾਂ ਨੁੰ ਅਪੀਲ ਕੀਤੀ ਕਿ ਨਿਰਪੱਖ ਹੋ ਕੇ ਬਿਨਾਂ ਕਿਸੇ ਡਰ, ਭੈਅ ਦੇ ਵੋਟ ਪਾਈ ਜਾਵੇ ਅਤੇ ਵੱਧ ਤੋਂ ਵੱਧ ਵੋਟ ਦਾ ਇਸਤੇਮਾਲ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande