ਨਵੀਂ ਦਿੱਲੀ, 25 ਜੁਲਾਈ (ਹਿੰ.ਸ.)। ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਅਸ਼ੋਕ ਵਿਹਾਰ ਵਿੱਚ ਸਥਿਤ ਜੈਲਰਵਾਲਾ ਬਾਗ ਵਿੱਚ ਝੁੱਗੀ-ਝੌਂਪੜੀ ਵਾਲਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਾਰਟੀ ਦੀ ਰਾਸ਼ਟਰੀ ਬੁਲਾਰਾ ਰਾਗਿਨੀ ਨਾਇਕ ਰਾਹੁਲ ਗਾਂਧੀ ਦੇ ਨਾਲ ਮੌਜੂਦ ਰਹੀ।
ਦਿੱਲੀ ਵਿਕਾਸ ਅਥਾਰਟੀ (ਡੀ.ਡੀ.ਏ.) ਨੇ ਇੱਥੇ 16 ਜੂਨ ਨੂੰ 500 ਤੋਂ ਵੱਧ ਝੁੱਗੀਆਂ-ਝੌਂਪੜੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਢਾਹ ਦਿੱਤੀਆਂ ਸਨ। ਪਾਰਟੀ ਨੇ ਸ਼ੁੱਕਰਵਾਰ ਨੂੰ ਐਕਸ ਪੋਸਟ ਵਿੱਚ ਦੱਸਿਆ ਕਿ ਰਾਹੁਲ ਗਾਂਧੀ ਨੇ ਜੈਲਰਵਾਲਾ ਬਾਗ ਵਿੱਚ ਬੇਘਰ ਪੀੜ੍ਹਤ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ। ਕਾਂਗਰਸ ਨੇ ਇਸਨੂੰ ਸਰਾਸਰ ਬੇਇਨਸਾਫ਼ੀ ਦੱਸਿਆ। ਪੋਸਟ ਵਿੱਚ ਲਿਖਿਆ ਗਿਆ ਕਿ ਕਾਂਗਰਸ ਇਨ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਇਨਸਾਫ਼ ਦਿਵਾਉਣ ਦੀ ਕੋਸ਼ਿਸ਼ ਕਰਾਂਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ