ਵਿਧਾਇਕ ਸ਼ੈਰੀ ਕਲਸੀ ਵਲੋਂ ਸਬਜ਼ੀ ਮੰਡੀ ਦਾ ਦੌਰਾ-ਆੜ੍ਹਤੀਆਂ ਅਤੇ ਸਬਜ਼ੀਆਂ ਵਿਕਰੇਤਾਵਾਂ ਦੀਆਂ ਮੁਸ਼ਕਲਾਂ ਸੁਣਕੇ ਕੀਤੀਆਂ ਹੱਲ
ਬਟਾਲਾ, 30 ਜੁਲਾਈ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਬਜ਼ੀ ਮੰਡੀ ਬਟਾਲਾ ਦਾ ਦੌਰਾ ਕੀਤਾ ਤੇ ਆੜ੍ਹਤੀਆਂ ਅਤੇ ਸਬਜ਼ੀ ਵਿਕਰੇਤਾਵਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲ ਸੁਣਕੇ ਹੱਲ ਕੀਤੀਆਂ। ਇਸ ਮੌਕੇ ਮਾਨਿਕ ਮਹਿਤਾ ਚੇਅਰਮੈਨ ਮਾਰਕਿਟ ਕਮੇਟੀ ਬ
.


ਬਟਾਲਾ, 30 ਜੁਲਾਈ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਬਜ਼ੀ ਮੰਡੀ ਬਟਾਲਾ ਦਾ ਦੌਰਾ ਕੀਤਾ ਤੇ ਆੜ੍ਹਤੀਆਂ ਅਤੇ ਸਬਜ਼ੀ ਵਿਕਰੇਤਾਵਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲ ਸੁਣਕੇ ਹੱਲ ਕੀਤੀਆਂ। ਇਸ ਮੌਕੇ ਮਾਨਿਕ ਮਹਿਤਾ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਸਮੇਤ ਆੜ੍ਹਤੀ ਆਦਿ ਵੀ ਮੌਜੂਦ ਸਨ। ਇਸ ਮੌਕੇ ਉਨਾਂ ਵਲੋਂ ਵਿਜੇ ਫੌਜੀ ਨੂੰ ਸਬਜ਼ੀ ਮੰਡੀ ਦਾ ਵਾਈਸ ਪ੍ਰਧਾਨ ਥਾਪਿਆ ਗਿਆ ਅਤੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ।ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕੂੜੇ ਦੀ ਸਮੱਸਿਆ ਦੀ ਹੱਲ ਲਈ ਡਸਟਬੀਨ ਲਗਾਏ ਜਾਣਗੇ, ਇਸ ਨਾਲ ਥਾ-ਥਾਂ ’ਤੇ ਕੂੜਾ ਸੁੱਟਣ ਤੋਂ ਨਿਜਾਤ ਮਿਲੇਗੀ। ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਬਜ਼ੀ ਮੰਡੀ ਨੂੰ ਸਾਫ ਸੁਥਰਾ ਰੱਖਣ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸਾਡਾ ਮਕਸਦ ਅੱਜ ਦੇ ਆਧੁਨਿਕ ਯੁੱਗ ਵਿੱਚ ਖੇਤੀਬਾੜੀ ਦੇ ਧੰਦਿਆਂ ਨੂੰ ਹੋਰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿਥੇ ਕਿਸਾਨ ਆਪਣੀ ਜਾ ਰਿਹਾ ਹੈ। ਮੰਡੀਆਂ ਵਿੱਚ ਸੈਂਡ , ਬਾਥਰੂਮ ਸਮੇਤ ਵੱਖ ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਭਵਿੱਖ ਵਿੱਚ ਵੀ ਲੋੜੀਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਉਹ ਵਚਨਬੱਧ ਹਨ। ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਉਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਤੇ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨੀਆਂ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੇ ਪਾਰਦਰਸ਼ੀ ਤੇ ਨਿਰਪੱਖਤਾ ਨਾਲ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande