ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 4 ਅਗਸਤ ਨੂੰ
ਮੁਹਾਲੀ, 31 ਜੁਲਾਈ (ਹਿੰ. ਸ.)। ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 4 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱ
.


ਮੁਹਾਲੀ, 31 ਜੁਲਾਈ (ਹਿੰ. ਸ.)। ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 4 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੁਰੀ ਰਾਗੀ, ਇੰਨਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉਚ ਕੋਟੀ ਦੇ ਪੰਥ ਪਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande