ਹਾਈ ਕੋਰਟ ਵਲੋਂ ਅਦਾਕਾਰਾ ਕੰਗਣਾ ਰਣੌਤ ਨੂੰ ਝਟਕਾ
ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਤੋਂ ਹਾਈ ਕੋਰਟ ਨੇ ਕੀਤਾ ਇਨਕਾਰ
.


ਚੰਡੀਗੜ੍ਹ, 1 ਅਗਸਤ (ਹਿੰ. ਸ.)। ਹਿਮਾਚਲ ਪ੍ਰਦੇਸ਼ ਤੋਂ ਐਮ. ਪੀ. ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ 2021 ਵਿਚ ਬਠਿੰਡਾ ਵਿਚ ਉਨ੍ਹਾਂ ਵਿਰੁੱਧ ਦਾਇਰ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਤੋਂ ਹਾਈ ਕੋਰਟ ਨੇ ਇਨਕਾਰ ਕਰ ਦਿੱਤਾ ਹੈ ਅਤੇ ਨਾਲ ਕੰਗਨਾ ਰਣੌਤ ਦੀ ਪਟੀਸ਼ਨ ਵੀ ਰੱਦ ਕਰ ਦਿੱਤੀ ਹੈ।ਅਦਾਕਾਰਾ ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਦੌਰਾਨ ਇਕ ਔਰਤ ਦੀ ਫੋਟੋ ਪੋਸਟ ਕਰ ਸਾਂਝੀ ਕੀਤੀ ਸੀ ਤੇ ਕਿਹਾ ਸੀ ਕਿ ਇਨ੍ਹਾਂ ਔਰਤਾਂ ਨੂੰ ਪੈਸੇ ਦੇ ਕੇ ਅੰਦੋਲਨ ਵਿਚ ਲਿਆਂਦਾ ਗਿਆ ਸੀ, ਜਿਸ ਵਿਰੁੱਧ ਬਠਿੰਡਾ ਦੀ ਮਹਿੰਦਰ ਕੌਰ ਨੇ 2021 ਵਿਚ ਕੰਗਨਾ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ। ਕੰਗਨਾ ਰਣੌਤ ਨੇ ਹਾਈ ਕੋਰਟ ਤੋਂ ਇਸ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਅੱਜ ਹਾਈ ਕੋਰਟ ਵਲੋਂ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande