ਮੁਹਾਲੀ, 1 ਅਗਸਤ (ਹਿੰ. ਸ.)। ਸਥਾਨਕ ਐਚ. ਐਮ. ਵੈਲਫੇਅਰ ਐਸੋਸੀਏਸ਼ਨ ਫੇਜ 4 ਵੱਲੋਂ ਸੀਨੀਅਰ ਅਕਾਲੀ ਆਗੂ ਕੁਲਦੀਪ ਕੌਰ ਕੰਗ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਬਣਨ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਸੁਖਦੀਪ ਸਿੰਘ ਬਡਾਲਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਬੀਬੀ ਕੁਲਦੀਪ ਕੌਰ ਕੰਗ ਜਿਹੜੇ ਪਿਛਲੇ ਸਮੇਂ ਤੋਂ ਆਪਣੇ ਇਲਾਕੇ ਵਿੱਚ ਵਿਕਾਸ ਕੰਮਾਂ ਦੇ ਨਾਲ ਨਾਲ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਹਮੇਸ਼ਾ ਸਰਗਰਮ ਰਹਿੰਦੇ ਹਨ ਜਿਸ ਦੇ ਸਿੱਟੇ ਵੱਜੋਂ ਵਾਰਡ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦੋ ਵਾਰ ਨਗਰ ਨਿਗਮ ਮੁਹਾਲੀ ਦਾ ਕੌਂਸਲਰ ਵੁ ਚੁਣਿਆ ਗਿਆ।ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਉਨ੍ਹਾਂ ਵੱਲੋ ਵੱਖ ਵੱਖ ਅਹੁਦਿਆਂ ਤੇ ਰਹਿੰਦਿਆਂ ਪਾਰਟੀ ਦੀ ਮਜਬੂਤੀ ਲਈ ਅਹਿਮ ਭੂਮਿਕਾ ਨਿਭਾਈ ਗਈ ਹੈ ਜਿਸ ਦੇ ਸਿੱਟੇ ਵੱਜੋ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦੀ ਵਰਕਿੰਗ ਕਮੇਟੀ ਮੈਂਬਰ ਵੱਜੋਂ ਨਿਯੁਕਤੀ ਕਰਕੇ ਮੁਹਾਲੀ ਵਾਸੀਆਂ ਦਾ ਮਾਣ ਰੱਖਿਆ ਗਿਆ ਹੈ ਜਿਸ ਬਦਲੇ ਐਸੋਸੀਏਸ਼ਨ ਵੱਲੋਂ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਬੀਬੀ ਕੰਗ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ