ਪਟਿਆਲਾ, 10 ਅਗਸਤ (ਹਿੰ. ਸ.)। ਵਧੀਕ ਜ਼ਿਲ੍ਹਾ ਮੈਜਿਸਟਰੇਟ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ 'ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ।ਹੁਕਮ 5 ਅਕਤੂਬਰ ਤੱਕ ਲਾਗੂ ਰਹਿਣਗੇ।ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।ਹੁਕਮ 5 ਅਕਤੂਬਰ ਤੱਕ ਲਾਗੂ ਰਹਿਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ