ਚੰਡੀਗੜ੍ਹ, 10 ਅਗਸਤ (ਹਿੰ. ਸ.)। ਮੌਸਮ ਵਿਭਾਗ ਵੱਲੋਂ ਭਾਵੇਂ ਸ਼ਨੀਵਾਰ ਨੂੰ ਸੂਬੇ ਅੰਦਰ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਸੀ ਪਰ ਬਾਵਜੂਦ ਇਸਦੇ ਸੂਬੇ ਦੇ ਕਈ ਇਲਾਿਆ ’ਚ ਭਾਰੀ ਮੀਂਹ ਪਿਆ ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਪੰਜਾਬ ਵਿੱਚ ਐਤਵਾਰ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਪਰ ਉਮੀਦ ਹੈ ਕਿ ਇਸਦਾ ਜ਼ਿਆਦਾ ਪ੍ਰਭਾਵ ਸਿਰਫ਼ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹੀ ਦੇਖਿਆ ਜਾਵੇਗਾ। ਬੀਤੇ ਦਿਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਅੱਜ ਤੋਂ ਬਾਅਦ ਅਗਲੇ ਦੌਰ ਦੀ ਬਾਰਿਸ਼ 14 ਅਗਸਤ ਤੋਂ ਹੋਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਅੱਜ ਵੱਧ ਤੋਂ ਵੱਧ ਤਾਪਮਾਨ ਔਸਤਨ 1.6 ਡਿਗਰੀ ਸੈਲਸੀਅਸ ਘਟ ਗਿਆ ਹੈ, ਹਾਲਾਂਕਿ ਇਹ ਸੂਬੇ ਵਿੱਚ ਆਮ ਦੇ ਨੇੜੇ ਹੈ। ਮੌਸਮ ਵਿਭਾਗ ਅਨੁਸਾਰ, ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਅਬੋਹਰ ਵਿੱਚ ਦਰਜ ਕੀਤਾ ਗਿਆ। ਬਾਰਿਸ਼ ਦੇ ਅੰਕੜਿਆਂ ਵਿੱਚ, ਲੁਧਿਆਣਾ ਵਿੱਚ 1.2 ਮਿਲੀਮੀਟਰ, ਪਟਿਆਲਾ ਵਿੱਚ 0.5 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 0.5 ਮਿਲੀਮੀਟਰ ਅਤੇ ਹੋਰ ਥਾਵਾਂ ‘ਤੇ ਮਾਮੂਲੀ ਜਾਂ ਕੋਈ ਬਾਰਿਸ਼ ਨਹੀਂ ਹੋਈ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਅੱਜ 10 ਅਗਸਤ ਨੂੰ ਪੰਜਾਬ ਦੇ ਕੁਝ ਉੱਤਰੀ ਅਤੇ ਕੇਂਦਰੀ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ