ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਲੈਂਡ ਪੂਲਿੰਗ ਖਿਲਾਫ਼ ਪੈਦਲ ਰੋਸ ਮਾਰਚ 6 ਅਗਸਤ ਨੂੰ
ਖਮਾਣੋਂ, 3 ਅਗਸਤ (ਹਿੰ. ਸ.)। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਵਲੋਂ 6 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ ਤੋਂ ਸ਼ਹਿਰ ਵਿਚ ਪੈਦਲ ਮਾਰਚ ਕੱਢਿਆ ਜਾ ਰਿਹਾ ਹੈ |ਜਾਣਕਾਰੀ ਦਿੰਦਿਆਂ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਅਤੇ ਜਨਰਲ ਸਕੱਤਰ ਕ
ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਲੈਂਡ ਪੂਲਿੰਗ ਖਿਲਾਫ਼ ਪੈਦਲ ਰੋਸ ਮਾਰਚ 6 ਅਗਸਤ ਨੂੰ


ਖਮਾਣੋਂ, 3 ਅਗਸਤ (ਹਿੰ. ਸ.)। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਵਲੋਂ 6 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ ਤੋਂ ਸ਼ਹਿਰ ਵਿਚ ਪੈਦਲ ਮਾਰਚ ਕੱਢਿਆ ਜਾ ਰਿਹਾ ਹੈ |ਜਾਣਕਾਰੀ ਦਿੰਦਿਆਂ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਅਤੇ ਜਨਰਲ ਸਕੱਤਰ ਕਿਰਪਾਲ ਸਿੰਘ ਬਦੇਸ਼ ਕਲਾਂ ਨੇ ਦੱਸਿਆ ਕਿ ਇਹ ਪੈਦਲ ਮਾਰਚ ਪੰਜਾਬ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਤੇ ਸਮਾਰਟ ਮੀਟਰਾਂ ਦੇ ਵਿਰੋਧ ਵਿਚ ਕੱਢਿਆ ਜਾ ਰਿਹਾ ਹੈ | ਉਨ੍ਹਾਂ ਇਸ ਪੈਦਲ ਮਾਰਚ ਵਿਚ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਅਤੇ ਦੁਕਾਨਦਾਰਾਂ ਨੂੰ ਪਹੁੰਚਣ ਦੀ ਅਪੀਲ ਕੀਤੀ।ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਖਿਲਾਫ਼ ਕਿਸਾਨਾ ਅਤੇ ਵਿਰੋਧੀ ਪਾਰਟੀਆ ਵਲੋਂ ਵਿਰੋਧੀ ਦਰਜ ਕੀਤਾ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande