ਵਿਧਾਇਕਾ ਗਨੀਵ ਕੌਰ ਮਜੀਠੀਆ ਆਪਣੇ ਪੁੱਤਰ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
ਤਲਵੰਡੀ ਸਾਬੋ, 3 ਅਗਸਤ (ਹਿੰ. ਸ.)। ਵਿਜੀਲੈਂਸ ਵਲੋਂ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਨਿਆਇਕ ਹਿਰਾਸਤ ਤੇ ਚਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਧਰਮਪਤਨੀ ਅਤੇ ਮਜੀਠਾ ਹਲਕੇ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਆਪਣੇ ਪੁੱਤਰ ਸਮੇਤ ਐਤ
ਵਿਧਾਇਕਾ ਗਨੀਵ ਕੌਰ ਮਜੀਠੀਆ ਆਪਣੇ ਪੁੱਤਰ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ


ਤਲਵੰਡੀ ਸਾਬੋ, 3 ਅਗਸਤ (ਹਿੰ. ਸ.)। ਵਿਜੀਲੈਂਸ ਵਲੋਂ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਨਿਆਇਕ ਹਿਰਾਸਤ ਤੇ ਚਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਧਰਮਪਤਨੀ ਅਤੇ ਮਜੀਠਾ ਹਲਕੇ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਆਪਣੇ ਪੁੱਤਰ ਸਮੇਤ ਐਤਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।ਗਨੀਵ ਕੌਰ ਮਜੀਠੀਆ ਦਾ ਇਥੇ ਪੁੱਜਣ 'ਤੇ ਬਿਕਰਮ ਸਿੰਘ ਮਜੀਠੀਆ ਦੇ ਅਤਿ ਕਰੀਬੀ ਅਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਸਵਾਗਤ ਕੀਤਾ ਗਿਆ।ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਬੀਬੀ ਮਜੀਠੀਆ ਦਾ ਗੁ: ਦਮਦਮਾ ਸਾਹਿਬ ਵਿਖੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ। ਗਨੀਵ ਕੌਰ ਨੇ ਗੁ: ਲਿਖਣਸਰ ਸਾਹਿਬ ਵੀ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande