ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਕੋਲੋਂ ਨਸ਼ਿਆਂ ਵਿਰੁੱਧ ਇਕਜੁੁੱਟਤਾ ਦਾ ਲਿਆ ਭਰੋਸਾ
ਬਟਾਲਾ, 3 ਅਗਸਤ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 29 ਵਿਖੇ ''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਤਹਿਤ ਕਰਵਾਈ ਗਈ ਪ੍ਰਭਾਵਸ਼ਾਲੀ ''ਨਸ਼ਾ ਮੁਕਤ ਯਾਤਰਾ'' ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਵੱਡੀ ਗਿਣ
.


ਬਟਾਲਾ, 3 ਅਗਸਤ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 29 ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਰਵਾਈ ਗਈ ਪ੍ਰਭਾਵਸ਼ਾਲੀ 'ਨਸ਼ਾ ਮੁਕਤ ਯਾਤਰਾ' ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਵੱਡੀ ਗਿਣਤੀ ‘ਚ ਮੌਜੂਦ ਲੋਕਾਂ ਕੋਲੋਂ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਭਰੋਸਾ ਲੈਂਦਿਆਂ ਨਸ਼ਾ ਮੁਕਤੀ ਦਾ ਸਮੂਹਿਕ ਹਲਫ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਨਸ਼ਿਆਂ ਦੀ ਜੜ੍ਹ ਪੁੱਟਣ ਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਵਿੱਢੇ 'ਯੁੱਧ ਨਸ਼ਿਆਂ ਵਿਰੁੱਧ' ਦਾ ਸਰਗਰਮ ਹਿੱਸਾ ਬਣ ਕੇ ਪੰਜਾਬ ਤੇ ਖਾਸ ਕਰਕੇ ਆਪਣੇ ਵਾਰਡਾਂ, ਘਰਾਂ ਤੇ ਆਲੇ ਦੁਆਲੇ ਨੂੰ ਨਸ਼ਾ ਮੁਕਤ ਬਣਾਉਣ ਲਈ ਧੜੇਬੰਦੀ ਤੋਂ ਉੱਪਰ ਉੱਠ ਕੇ ਪ੍ਰਚੰਡ ਯੋਗਦਾਨ ਪਾਇਆ ਜਾਵੇ।ਉਨ੍ਹਾਂ ਨੇ ਅਜਾਦੀ ਪਿੱਛੋਂ ਪਿਛਲੇ 75 ਸਾਲਾਂ ਤੋਂ ਦੇਸ਼ ਤੇ ਖਾਸ ਕਰਕੇ ਪੰਜਾਬ ਦੀ ਸੱਤਾ ਤੇ ਕਾਬਜ਼ ਰਹੀਆਂ ਪਾਰਟੀਆਂ ਦੀ ਘੇਰਾਬੰਦੀ ਕਰਦਿਆਂ ਕਿਹਾ ਕਿ ਅੱਜ ਸੂਬਾ ਭਗਵੰਤ ਮਾਨ ਸਰਕਾਰ ਨੂੰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੀ ਲੋੜ ਨਹੀਂ ਸੀ ਪੈਣੀ, ਜੇਕਰ ਇਨ੍ਹਾਂ ਰਵਾਇਤੀ ਰਾਜਸੀ ਪਾਰਟੀਆਂ ਨੇ ਆਪਣੇ ਲੰਮੇ ਰਾਜਕਾਲ ਦੌਰਾਨ ਨਸ਼ਿਆਂ ਨੂੰ ਖਤਮ ਲਈ ਕੋਈ ਕਾਰਜ ਕੀਤਾ ਹੁੰਦਾ। ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਾਰਡਾਂ ਜਾਂ ਆਲੇ-ਦੁਆਲੇ ਨਸ਼ੇ ਵੇਚਣ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਜਾਂ ਵਟਸਐਪ ਨੰਬਰ 97791-00200 ਉੱਪਰ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤਾਂ ਨੂੰ ਮੁੜ ਨਵਾਂ ਜੀਵਨ ਦੇਣ ਦੇ ਮੰਤਵ ਨਾਲ ਨਸ਼ਾ ਛੁਡਾਊ ਕੇਦਰਾਂ ਵਿੱਚ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਲਈ ਸਾਰੇ ਲੋਕ ਇਸ ਨਾਮੁਰਾਦ ਬਿਮਾਰੀ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande