ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਅਦਾਲਤ ਨੇ ਫੈਸਲਾ ਰਾਖਵਾਂ ਰੱਖਿਆ
ਚੰਡੀਗੜ੍ਹ, 30 ਅਗਸਤ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਸੀਨਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਸ਼ਨੀਵਾਰ ਨੂੰ ਮੁਹਾਲੀ ਅਦਾਲਤ ਵਿਖੇ ਸੁਣਵਾਈ ਹੋਈ। ਇਸ ਮੌਕੇ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪੋ-ਆਪਣੀਆਂ ਅੰਤਿਮ ਦਲੀਲਾਂ ਅਦਾਲਤ ਅੱਗੇ ਰੱਖਿਆ।ਹਾਲਾਂਕਿ ਪਿਛਲੀ ਸੁਣਵ
.


ਚੰਡੀਗੜ੍ਹ, 30 ਅਗਸਤ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਸੀਨਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਸ਼ਨੀਵਾਰ ਨੂੰ ਮੁਹਾਲੀ ਅਦਾਲਤ ਵਿਖੇ ਸੁਣਵਾਈ ਹੋਈ। ਇਸ ਮੌਕੇ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪੋ-ਆਪਣੀਆਂ ਅੰਤਿਮ ਦਲੀਲਾਂ ਅਦਾਲਤ ਅੱਗੇ ਰੱਖਿਆ।ਹਾਲਾਂਕਿ ਪਿਛਲੀ ਸੁਣਵਾਈ ਮੌਕੇ ਬਚਾਅ ਧਿਰ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਏ. ਡੀ. ਜੀ. ਪੀ. ਜੇਲ੍ਹਾਂ ਦੀ ਰਿਪੋਰਟ ਵਿਚੋਂ ਬਿਕਰਮ ਸਿੰਘ ਮਜੀਠੀਆ ਸੰਬੰਧੀ ਸੀਲਬੰਦ ਰਿਪੋਰਟ ਦੀ ਕਾਪੀ ਸਪਲਾਈ ਕਰਨ ਦਲੀਲ ਰੱਖੀ ਸੀ, ਜਿਸ ’ਤੇ ਸਰਕਾਰੀ ਧਿਰ ਵਲੋਂ ਇਤਰਾਜ਼ ਜਤਾਇਆ ਗਿਆ ਸੀ। ਸ਼ਨੀਵਾਰ ਨੂੰ ਬਾਅਦ ਦੁਪਹਿਰ ਹੋਈ ਸੁਣਵਾਈ ਉਪਰੰਤ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਦਲੀਲਾਂ ਸੁਣਨ ਉਪਰੰਤ ਬੈਰਕ ਬਦਲੀ ਅਰਜ਼ੀ ’ਤੇ ਫੈਸਲੇ ਨੂੰ ਰਾਖਵਾਂ ਰੱਖ ਲਿਆ ਹੈ। 1 ਸਤੰਬਰ ਨੂੰ ਅਦਾਲਤ ਵਲੋਂ ਉਕਤ ਮਾਮਲੇ ’ਤੇ ਫ਼ੈਸਲਾ ਸੁਣਾਇਆ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande