ਸਰਕਾਰੀ ਕਾਲਜ ਮੁਹਾਲੀ ਵਿਖੇ ਨੈਸ਼ਨਲ ਸਪੋਰਟਸ ਡੇਅ ਮਨਾਇਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਅਗਸਤ (ਹਿੰ. ਸ.)। ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਐਸ ਦੇ ਐਸ ਨਗਰ (ਮੁਹਾਲੀ) ਵੱਲੋਂ ਪ੍ਰਿਸੀਪਲ, ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਮੇਜਰ ਧਿਆਨ ਚੰਦ ਨੂੰ ਸਮਰਪਿਤ, ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਸਪੋਰਟਸ ਡੇਅ ਮਨਾਇਆ ਗਿਆ। ਇਸ ਮੌਕੇ ਤੇ
.


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਅਗਸਤ (ਹਿੰ. ਸ.)। ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਐਸ ਦੇ ਐਸ ਨਗਰ (ਮੁਹਾਲੀ) ਵੱਲੋਂ ਪ੍ਰਿਸੀਪਲ, ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਮੇਜਰ ਧਿਆਨ ਚੰਦ ਨੂੰ ਸਮਰਪਿਤ, ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਸਪੋਰਟਸ ਡੇਅ ਮਨਾਇਆ ਗਿਆ। ਇਸ ਮੌਕੇ ਤੇ ਵਿਭਾਗ ਵੱਲੋਂ ਟੇਬਲ ਟੈਨਿਸ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਾਲਜ ਦੇ ਲਗਭਗ 300 ਵਿਦਿਆਰਥੀ ਅਤੇ ਵਿਦਿਆਰਥਣਾਂ ਨੇ ਭਾਗ ਲਿਆ।ਇਨਾਂ ਮੁਕਾਬਲਿਆਂ ਵਿਚ ਮੁੰਡਿਆਂ ਵਿਚੋਂ ਸੰਜੀਵ ਗਿਰ ਨੇ ਪਹਿਲਾ ਸਥਾਨ, ਸ਼ੁਭਮ ਨਾਟਾ ਨੇ ਦੂਜਾ ਅਤੇ ਜਸਨਪ੍ਰੀਤ ਸਿੰਘ ਨੇ ਕ੍ਰਮਵਾਰ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੁੜੀਆਂ ਵਿਚੋਂ ਸਿਮਰਜੀਤ ਕੌਰ ਨੇ ਪਹਿਲਾ, ਅਰਸ਼ਪ੍ਰੀਤ ਕੌਰ ਨੇ ਦੂਜਾ ਅਤੇ ਲਵਲੀਨ ਸੋਢੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੀ ਵਿਦਿਆਰਥਣ ਈਸ਼ਾ ਨੇ ਨੈਸ਼ਨਲ ਸਪੋਰਟਸ ਡੇਅ ਨੂੰ ਸਮਰਪਿਤ ਬਹੁਤ ਸੋਹਣੇ ਚਾਰਟ ਤਿਆਰ ਕੀਤੇ।ਇਸ ਮੌਕੇ ਉੱਤੇ ਕਾਲਜ ਦੇ ਵਾਈਸ ਪ੍ਰਿੰਸੀਪਲ ਗੁਰਜੀਤ ਕੌਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਉਨਾਂ ਦੀ ਹੌਂਸਲਾ ਅਫਜਾਈ ਕੀਤੀ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਸਿਮਰਪ੍ਰੀਤ ਵੱਲੋਂ ਬੱਚਿਆਂ ਨੂੰ ਮੇਜਰ ਧਿਆਨ ਚੰਦ ਦੇ ਜੀਵਨ ਅਤੇ ਖੇਡ ਪ੍ਰਾਪਤੀਆਂ ਬਾਰੇ ਜਾਣੂ ਕਰਵਾਦਿਆ ਗਿਆ। ਸਰੀਰਕ ਸਿੱਖਿਆ ਵਿਭਾਗ ਵੱਲੋਂ ਪ੍ਰੋਫੈਸਰ ਜਗਤਾਰ ਸਿੰਘ ਚਿੱਲਾ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ।

---------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande