ਗੁਰਦਾਸਪੁਰ, 31 ਅਗਸਤ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸੀਨੀਅਰ ਅਕਾਲੀ ਆਗੂ ਰਮਨਦੀਪ ਸਿੰਘ ਸੰਧੂ ਦੇ ਯਤਨਾਂ ਤੇ ਅਗਵਾਈ ਹੇਠ ਰਾਹਤ ਸਮੱਗਰੀ ਅਤੇ ਪਸ਼ੂਆਂ ਦੇ ਚਾਰੇ ਦੇ ਵਾਹਨਾਂ ਨੂੰ ਰਵਾਨਾ ਕੀਤਾ ।ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਚਾਉਣ ਤੇ ਸਹਾਇਤਾ ਕਰਨ 'ਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਚਾਅ ਲਈ ਅਗਾਊ ਪ੍ਰਬੰਧ ਨਾ ਕਰਨਾ ਪੰਜਾਬ ਸਰਕਾਰ ਦੀ ਨਾਲਾਇਕੀ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤਾਂ ਲਈ ਸਹਾਇਤਾ ਤੇ ਬਚਾਅ ਲਈ ਨਿਰੰਤਰ ਯਤਨ ਜਾਰੀ ਜਾਰੀ ਹਨ। ਇਸਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਨੂੰ ਜਾਂਦੇ ਰਸਤਿਆ ਅਤੇ ਇਲਾਕਿਆ ਦਾ ਵੀ ਦੌਰਾ ਕਰਕੇ ਉਥੇ ਹੜ ਪੀੜਤਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆ ਜਰੂਰਤਾਂ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ