ਹੜ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਉਣ ਦਾ ਕੰਮ ਲਗਾਤਾਰ ਜਾਰੀ: ਵਿਧਾਇਕ ਸਵਨਾ
ਫਾਜ਼ਿਲਕਾ, 31 ਅਗਸਤ (ਹਿੰ. ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦਿਨ ਰਾਤ ਦੀ ਪਰਵਾਹ ਨਾ ਕਰਦਿਆਂ ਹੋਇਆ ਕਿਸ਼ਤੀ ਤੇ ਸਵਾਰ ਹੋ ਕੇ ਹੜ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਰਾਹਤ ਸਮਗਰੀ ਲੈ ਕੇ ਪੁੱਜ ਰਹੇ ਹਨ| ਉਨਾਂ ਕਿਹਾ ਕਿ ਇਸ ਸਮੇਂ ਪਾਣੀ ਦੀ ਮਾਰ ਹੇਠਾਂ ਆਏ ਲੋਕਾਂ ਦੀ ਸੁਰੱਖਿਆ ਅਤੇ ਸਹਾਇ
.


ਫਾਜ਼ਿਲਕਾ, 31 ਅਗਸਤ (ਹਿੰ. ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦਿਨ ਰਾਤ ਦੀ ਪਰਵਾਹ ਨਾ ਕਰਦਿਆਂ ਹੋਇਆ ਕਿਸ਼ਤੀ ਤੇ ਸਵਾਰ ਹੋ ਕੇ ਹੜ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਰਾਹਤ ਸਮਗਰੀ ਲੈ ਕੇ ਪੁੱਜ ਰਹੇ ਹਨ| ਉਨਾਂ ਕਿਹਾ ਕਿ ਇਸ ਸਮੇਂ ਪਾਣੀ ਦੀ ਮਾਰ ਹੇਠਾਂ ਆਏ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਕਰਨਾ ਮੇਰਾ ਮੁੱਖ ਕਾਰਜ ਹੈ ਤੇ ਜਿੰਨੀ ਦੇਰ ਸਥਿਤੀ ਆਮ ਵਾਂਗ ਨਹੀਂ ਹੋ ਜਾਂਦੀ ਉਹ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਵਿਧਾਇਕ ਫਾਜ਼ਿਲਕਾ ਸਵਨਾ ਨੇ ਕਿਹਾ ਕਿ ਕੁਦਰਤੀ ਕਰੋਪੀ ਕਾਰਨ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਜੋ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਹ ਉਨਾਂ ਦੇ ਇਸ ਔਖੇ ਸਮੇਂ ਵਿੱਚ ਸਹਾਈ ਬਣ ਕੇ ਰਾਹਤ ਸਮੱਗਰੀ ਉਨਾਂ ਤੱਕ ਪਹੁੰਚਾ ਰਹੇ ਹਨ| ਉਨਾਂ ਕਿਹਾ ਕਿ ਉਹ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਫੀਡ ਲੈ ਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਔਖੀ ਘੜੀ ਵਿੱਚ ਰਾਹਤ ਮਿਲ ਸਕੇ| ਉਨਾਂ ਕਿਹਾ ਕਿ ਲੋਕਾਂ ਲਈ ਰਾਹਤ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ ਪਰ ਜੇ ਕੋਈ ਆਪਣਾ ਪਿੰਡ ਛੱਡ ਕੇ ਨਹੀਂ ਆਣਾ ਚਾਹੁੰਦਾ ਤਾਂ ਉਹ ਖੁਦ ਉਹਨਾਂ ਤੱਕ ਪਹੁੰਚ ਕਰਕੇ ਉਹਨਾਂ ਨੂੰ ਲੋੜੀਂਦਾ ਸਮਾਨ ਮੁਹਈਆ ਕਰਵਾਉਣਗੇ| ਉਨਾਂ ਕਿਹਾ ਕਿ ਉਹ ਤੇ ਉਨਾਂ ਦੀ ਟੀਮ ਲਗਾਤਾਰ ਲੋਕਾਂ ਵਿੱਚ ਹੀ ਹਨ ਜੇਕਰ ਕਿਸੇ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਆਉਂਦੀ ਹੈ ਤਾਂ ਉਹ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ |

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande