ਰਾਸ਼ਟਰੀ ਪੋਸ਼ਣ ਹਫ਼ਤੇ ਤਹਿਤ ਪੌਸ਼ਟਿਕ ਖੁਰਾਕ ਬਾਰੇ ਕੀਤਾ ਜਾਗਰੂਕ
ਅਬੋਹਰ 1 ਸਤੰਬਰ (ਹਿੰ. ਸ.)। ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਦੀ ਉਚੇਚੀ ਨਿਗਰਾਨੀ, ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਦੀ ਦੇਖਰੇਖ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੁਰੇਸ਼ ਕੰਬੋਜ ਦੀ ਅਗਵਾਈ ਹੇਠ ਸਬ ਡਵੀਜ਼ਨਲ ਹਸਪਤਾਲ ਅਬੋਹਰ ਵਿੱਚ 1 ਸ
,


ਅਬੋਹਰ 1 ਸਤੰਬਰ (ਹਿੰ. ਸ.)। ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਦੀ ਉਚੇਚੀ ਨਿਗਰਾਨੀ, ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਦੀ ਦੇਖਰੇਖ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੁਰੇਸ਼ ਕੰਬੋਜ ਦੀ ਅਗਵਾਈ ਹੇਠ ਸਬ ਡਵੀਜ਼ਨਲ ਹਸਪਤਾਲ ਅਬੋਹਰ ਵਿੱਚ 1 ਸਿਤੰਬਰ ਤੋਂ 7 ਸਿਤੰਬਰ ਤੱਕ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਸੁਰੇਸ਼ ਕੰਬੋਜ ਨੇ ਕਿਹਾ ਕਿ ਚੰਗੀ ਖੁਰਾਕ ਤੰਦਰੁਸਤ ਤੇ ਸਿਹਤਮੰਦ ਜੀਵਨ ਦਾ ਆਧਾਰ ਹੁੰਦੀ ਹੈ, ਪਰ ਗੈਰ ਸਿਹਤਮੰਦ ਭੋਜਨ ਦੀ ਵਰਤੋਂ ਵੱਧ ਹੋਣ ਕਾਰਨ ਗੈਰ ਸੰਚਾਰੀ ਬਿਮਾਰੀਆਂ ਵੱਧ ਰਹੀਆਂ ਹਨ। ਇਸ ਲਈ ਜ਼ਰੂਰੀ ਹੈ ਕਿ ਅਜਿਹੇ ਭੋਜਨ ਦੀ ਵਰਤੋਂ ਤੋਂ ਪਰਹੇਜ਼ ਕੀਤਾ ਜਾਵੇ ਤੇ ਪੋਸ਼ਟਿਕ ਸੰਤੁਲਿਤ ਭੋਜਨ ਦੀ ਵਰਤੋਂ ਕੀਤੀ ਜਾਵੇ।

ਮੈਡੀਕਲ ਸਪੈਸ਼ਲਿਸਟ ਡਾਕਟਰ ਸਵਪਨਿਲ ਨੇ ਦੱਸਿਆ ਕਿ ਗਰਭਵਤੀਆਂ ਨੂੰ ਪੋਸ਼ਟਿਕ ਆਹਾਰ ਦੀ ਵਰਤੋਂ ਵਧੇਰੇ ਕਰਨੀ ਚਾਹੀਦੀ ਹੈ ਜੋ ਕਿ ਗਰਭ 'ਚ ਪਲ ਰਹੇ ਬੱਚੇ ਦੇ ਵਿਕਾਸ ਲਈ ਬਹੁਤ ਜਰੂਰੀ ਹੈ। ਮਿੱਠੇ ਭੋਜਨ ਅਤੇ ਤਰਲ ਪਦਾਰਥਾਂ ਦਾ ਨਿਯਮਤ ਸੇਵਨ ਮੋਟਾਪੇ ਅਤੇ ਦੰਦਾਂ ਦੀਆਂ ਸਮੱਸਿਆਵਾਂ ਦੇ ਜ਼ੋਖ਼ਮ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਜੱਚਾ-ਬੱਚਾ ਸਿਹਤ ਸੰਬੰਧੀ ਉਹਨਾਂ ਨੇ ਕਿਹਾ ਕਿ ਨਵ ਜਨਮੇ ਬੱਚੇ ਨੂੰ ਪਹਿਲੇ ਛੇ ਮਹੀਨੇ ਸਿਰਫ ਮਾਂ ਦਾ ਦੁੱਧ ਹੀ ਪਿਆਉਣਾ ਚਾਹੀਦਾ ਹੈ। ਦਿਨੇਸ਼ ਕੁਮਾਰੀ ਅਤੇ ਲਖਵਿੰਦਰ ਕੌਰ ਨੇ ਕਿਹਾ ਕਿ ਇਸ ਵਾਰ ਪੌਸ਼ਣ ਪਖਵਾੜਾ ਬਿਹਤਰ ਜੀਵਨ ਲਈ ਸਹੀ ਖਾਓ ਦੀ ਥੀਮ ਨਾਲ ਮਨਾਇਆ ਜਾ ਰਿਹਾ ਹੈ। ਇਹ ਥੀਮ ਸੰਤੁਲਿਤ ਖੁਰਾਕ ਅਪਣਾਉਣ, ਭੋਜਨ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ, ਪ੍ਰੋਸੈਸਡ ਭੋਜਨਾਂ ਨੂੰ ਘਟਾਉਣ ਅਤੇ ਲੰਬੇ ਸਮੇਂ ਦੀ ਸਿਹਤ ਲਈ ਕੁਪੋਸ਼ਣ ਅਤੇ ਜੀਵਨ ਸ਼ੈਲੀ ਨਾਲ ਸਬੰਧਤ ਬਿਮਾਰੀਆਂ ਦੋਵਾਂ ਨੂੰ ਰੋਕਣ ਦੀ ਮਹੱਤਤਾ 'ਤੇ ਜ਼ੋਰ ਦਿੰਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande