ਜੌਨਪੁਰ, 16 ਸਤੰਬਰ (ਹਿੰ.ਸ.)। ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਦੇ ਬਰਸਠੀ ਪੁਲਿਸ ਸਟੇਸ਼ਨ ਨੇ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਣ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਟਮਾਰ ਦੇ ਵਾਇਰਲ ਵੀਡੀਓ ਦਾ ਨੋਟਿਸ ਲੈਂਦੇ ਹੋਏ ਇਹ ਕਾਰਵਾਈ ਕੀਤੀ ਹੈ।
ਸਰਕਲ ਅਫ਼ਸਰ ਮੜਿਯਾਹੂੰ ਗਿਰੇਂਦਰ ਕੁਮਾਰ ਸਿੰਘ ਨੇ ਮੰਗਲਵਾਰ ਨੂੰ ਦੱਸਿਆ ਕਿ ਬਰਸਠੀ ਪੁਲਿਸ ਸਟੇਸ਼ਨ ਅਧੀਨ ਸੋਮਵਾਰ ਨੂੰ ਇੱਕ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਸੀ। ਵਾਇਰਲ ਵੀਡੀਓ ਤੋਂ ਕੁੱਟਮਾਰ ਕਰਨ ਵਾਲੇ ਲੋਕਾਂ ਦੀ ਪਛਾਣ ਕਰਦੇ ਹੋਏ, ਪੁਲਿਸ ਸਟੇਸ਼ਨ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਫੜ੍ਹਨਾ ਸ਼ੁਰੂ ਕਰ ਦਿੱਤਾ। ਸੀਓ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਜਾਵੇਦ ਖਾਨ, ਆਸਿਫ਼ ਖਾਨ ਅਤੇ ਫਰਹਾਨ ਖਾਨ ਸ਼ਾਮਲ ਹਨ, ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ