ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਦੀ ਧਨੌਨੀ ਅਤੇ ਅਮਲਾਲਾ ਅਨਾਜ ਮੰਡੀਆਂ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਲਾਲੜੂ/ਡੇਰਾਬੱਸੀ (ਐੱਸ.ਏ.ਐੱਸ. ਨਗਰ), 18 ਸਤੰਬਰ (ਹਿੰ. ਸ.)। ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬੱਸੀ ਦੀ ਧਨੌਨੀ ਅਤੇ ਲਾਲੜੂ ਦੀ ਅਮਲਾਲਾ ਅਨਾਜ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ, ਆੜ੍ਹਤੀ, ਮਾਰਕੀਟ ਕਮੇਟੀ ਸਟਾਫ
.


ਲਾਲੜੂ/ਡੇਰਾਬੱਸੀ (ਐੱਸ.ਏ.ਐੱਸ. ਨਗਰ), 18 ਸਤੰਬਰ (ਹਿੰ. ਸ.)। ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬੱਸੀ ਦੀ ਧਨੌਨੀ ਅਤੇ ਲਾਲੜੂ ਦੀ ਅਮਲਾਲਾ ਅਨਾਜ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ, ਆੜ੍ਹਤੀ, ਮਾਰਕੀਟ ਕਮੇਟੀ ਸਟਾਫ਼, ਖਰੀਦ ਏਜੰਸੀ ਦੇ ਪ੍ਰਤੀਨਿਧੀ ਅਤੇ ਕਿਸਾਨ ਵੀ ਮੌਜੂਦ ਸਨ। ਉਨ੍ਹਾਂ ਕਿਸਾਨ ਭਰਾਵਾਂ ਨੂੰ ਨਵੀਂ ਫ਼ਸਲ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਰਕਾਰ ਦੁਆਰਾ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਰਕਾਰ ਦਾ ਵਾਅਦਾ ਹੈ ਕਿ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਆਏ, ਕਿਸੇ ਵੀ ਕਿਸਾਨ ਨੂੰ ਖੱਜਲ ਖੁਆਰ ਨਹੀ ਹੋਣ ਦਿੱਤਾ ਜਾਵੇਗਾ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਸਾਲ ਝੋਨੇ ਦੀ ਖਰੀਦ ਪਿਛਲੇ ਸਾਲਾਂ ਨਾਲੋਂ ਪਹਿਲਾਂ ਸ਼ੁਰੂ ਹੋ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਹੋਰ ਦਿਨ ਮਿਲ ਸਕਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਉਦੋਂ ਹੀ ਵਾਢੀ ਕਰਨ ਜਦੋਂ ਫਸਲ ਪੂਰੀ ਤਰ੍ਹਾਂ ਪੱਕ ਜਾਵੇ ਤਾਂ ਜੋ ਨਿਰਧਾਰਤ 17 ਪ੍ਰਤੀਸ਼ਤ ਸੀਮਾ ਤੋਂ ਵੱਧ ਨਮੀ ਦੀ ਮਾਤਰਾ ਤੋਂ ਬਚਿਆ ਜਾ ਸਕੇ ਅਤੇ ਮੰਡੀ ਵਿੱਚ ਵਿਕਣ ਲਈ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਤਾਂ ਜੋ ਫਸਲ ਬਿਨਾਂ ਕਿਸੇ ਖੱਜਲ ਖੁਆਰੀ ਦੇ ਸਮੇਂ ਸਿਰ ਵਿਕ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਬਿਨਾਂ, ਜ਼ਿੰਮੇਵਾਰੀ ਨਾਲ ਫ਼ਸਲ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਦੀ ਅਪੀਲ ਵੀ ਕੀਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande