ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ
ਚੰਡੀਗੜ੍ਹ, 18 ਸਤੰਬਰ (ਹਿੰ.ਸ.)। ਪੰਜਾਬ ਵਿੱਚ ਹੜ੍ਹਾਂ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ 26 ਸਤੰਬਰ ਤੋਂ 29 ਸਤੰਬਰ ਤੱਕ ਚੱਲੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਸ਼ਾਮ ਨੂੰ ਸੋਸ਼ਲ ਮੀਡੀਆ ਐਕਸ ''ਤੇ ਇਸ ਬਾਰੇ ਜਾਣਕਾਰੀ ਦਿ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ


ਚੰਡੀਗੜ੍ਹ, 18 ਸਤੰਬਰ (ਹਿੰ.ਸ.)। ਪੰਜਾਬ ਵਿੱਚ ਹੜ੍ਹਾਂ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ 26 ਸਤੰਬਰ ਤੋਂ 29 ਸਤੰਬਰ ਤੱਕ ਚੱਲੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਸ਼ਾਮ ਨੂੰ ਸੋਸ਼ਲ ਮੀਡੀਆ ਐਕਸ 'ਤੇ ਇਸ ਬਾਰੇ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਲੋਕਾਂ ਦੇ ਹਿੱਤ ਵਿੱਚ ਇੱਕ ਫੈਸਲਾ ਲਿਆ ਹੈ। ਇਹ ਸੈਸ਼ਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਸਬੰਧ ’ਚ ਚਰਚਾ ਕਰਨ ਲਈ ਬੁਲਾਇਆ ਗਿਆ ਹੈ।

ਇਸ ਸੈਸ਼ਨ ਦੌਰਾਨ ਸੂਬਾ ਸਰਕਾਰ ਮੁਆਵਜ਼ਾ ਨਿਯਮਾਂ ਵਿੱਚ ਸੋਧ ਕਰਨ ਵਾਲਾ ਬਿੱਲ ਪਾਸ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਤੋਂ ਬਾਅਦ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਵੀ ਵੀਰਵਾਰ ਸ਼ਾਮ ਨੂੰ ਵਿਧਾਨ ਸਭਾ ਸੈਸ਼ਨ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵਿਧਾਨ ਸਭਾ ਦੀ ਕਾਰਵਾਈ 15 ਜੁਲਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਸੀ, ਜੋ ਹੁਣ 26 ਸਤੰਬਰ ਨੂੰ ਸਵੇਰੇ 11:00 ਵਜੇ ਮੁੜ ਸ਼ੁਰੂ ਹੋਵੇਗੀ।

ਹੁਣ ਤੱਕ ਨਿਰਧਾਰਤ ਪ੍ਰੋਗਰਾਮ ਦੇ ਅਨੁਸਾਰ ਸਦਨ ਦੀ ਕਾਰਵਾਈ 26 ਸਤੰਬਰ ਸ਼ੁੱਕਰਵਾਰ ਨੂੰ ਸ਼ੁਰੂ ਹੋਵੇਗੀ। 27 ਅਤੇ 28 ਤਰੀਕ ਨੂੰ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਹਨ। ਇਸ ਤੋਂ ਬਾਅਦ 29 ਸਤੰਬਰ ਨੂੰ ਸਦਨ ਦੀ ਕਾਰਵਾਈ ਚੱਲੇਗੀ। ਸੈਸ਼ਨ ਬੁਲਾੳਣ ਅਤੇ ਸ਼ੁਰੂ ਹੋਣ ਵਿਚਕਾਰ 15 ਦਿਨਾਂ ਤੋਂ ਘੱਟ ਸਮਾਂ ਹੈ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਪ੍ਰਸ਼ਨ ਕਾਲ ਨਹੀਂ ਹੋਵੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande