
ਕੂਚ ਬਿਹਾਰ, 3 ਸਤੰਬਰ (ਹਿੰ.ਸ.)। ਪੱਛਮੀ ਬੰਗਾਲ ਦੇ ਕੂਚ ਬਿਹਾਰ ਦੇ ਘੋਕਸਾਡਾਂਗਾ ਵਿੱਚ ਪੁਲਿਸ ਨੇ ਦੋ ਮਹਿਲਾ ਤਸਕਰਾਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ 24 ਕਿਲੋ ਗਾਂਜਾ ਬਰਾਮਦ ਕਰਨ ਸਫਲਤਾ ਪ੍ਰਾਪਤ ਕੀਤੀ ਹੈ।
ਮਾਥਾਭੰਗਾ ਦੇ ਵਧੀਕ ਪੁਲਿਸ ਸੁਪਰਡੈਂਟ ਸੰਦੀਪ ਗਰਾਈ ਨੇ ਦੱਸਿਆ ਕਿ ਘੋਕਸਾਡਾਂਗਾ ਪੁਲਿਸ ਨੇ ਮੰਗਲਵਾਰ ਦੇਰ ਰਾਤ ਮਾਥਾਭੰਗਾ-2 ਦੇ ਪਾਰਡੂਬੀ ਗ੍ਰਾਮ ਪੰਚਾਇਤ ਦੇ ਮਟਿਆਰ ਕੁਠੀ ਨਿਵਾਸੀ ਸ਼ਿਆਮਲ ਸਰਕਾਰ ਦੇ ਘਰ ਛਾਪਾ ਮਾਰਿਆ ਅਤੇ ਚਾਰ ਪੈਕੇਟਾਂ ਵਿੱਚ ਲਗਭਗ 24 ਕਿਲੋ ਗਾਂਜਾ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਦੋ ਔਰਤਾਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਨਾਮ ਤਾਪਸੀ ਰਾਏ, ਮਾਮਨੀ ਬਰਮਨ, ਦੇਵ ਸਰਕਾਰ ਅਤੇ ਰਿਪਨ ਸਰਕਾਰ ਹਨ।
ਵਧੀਕ ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ