ਝੋਨੇ ਦੀ ਪਰਾਲੀ ਸਾੜਨ ਵਾਲਿਆ ਤੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਦੀ ਹੋਵੇਗੀ ਤਿੱਖੀ ਨਜ਼ਰ: ਡਿਪਟੀ ਕਮਿਸ਼ਨਰ
ਫਾਜ਼ਿਲਕਾ 30 ਸਤੰਬਰ (ਹਿੰ. ਸ.)। ਗਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲੱਗਣ ਦੀ ਘਟਨਾਵਾਂ ਨੂੰ ਰੋਕਣ ਲਈ ਫਾਜ਼ਿਲਕਾ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪੂਰੀ ਮੁਸ਼ਤੈਦੀ ਵਰਤੀ ਜਾਵੇਗੀ! ਇਹ ਪ੍ਰਗਟਾਵਾ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸ
,


ਫਾਜ਼ਿਲਕਾ 30 ਸਤੰਬਰ (ਹਿੰ. ਸ.)। ਗਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲੱਗਣ ਦੀ ਘਟਨਾਵਾਂ ਨੂੰ ਰੋਕਣ ਲਈ ਫਾਜ਼ਿਲਕਾ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪੂਰੀ ਮੁਸ਼ਤੈਦੀ ਵਰਤੀ ਜਾਵੇਗੀ! ਇਹ ਪ੍ਰਗਟਾਵਾ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਖੇਤੀਬਾੜੀ ਵਿਭਾਗ ਤੇ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਫਸਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੱਖੀ ਗਈ ਮੀਟਿੰਗ ਦੌਰਾਨ ਕੀਤਾ! ਇਸ ਮੌਕੇ ਜ਼ਿਲਾ ਪੁਲਿਸ ਮੁਖੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.ਮਨਦੀਪ ਕੌਰ, ਐਸਡੀਐਮ ਵੀਰਪਾਲ ਕੌਰ, ਕੰਵਰਜੀਤ ਸਿੰਘ ਮਾਨ, ਕ੍ਰਿਸ਼ਨਾ ਪਾਲ ਰਾਜਪੂਤ ਤੇ ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਵੀ ਮੌਜੂਦ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਅਮਰਪ੍ਰੀਤ ਕੌਰ ਸੰਧੂ ਨੇ ਨੋਡਲ/ਕਲਸਟਰ ਅਫਸਰਾਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਵਾਲੀਆਂ ਘਟਨਾ ਤੇ ਨਜ਼ਰ ਰੱਖੀ ਜਾਵੇ ਤੇ ਖਾਸ ਕਰਕੇ ਹੋਟ ਸਪੋਟ ਏਰੀਏ ਤੇ ਤਿੱਖੀ ਨਜ਼ਰ ਰੱਖੀ ਜਾਵੇ! ਜੇਕਰ ਕਿਤੇ ਵੀ ਅੱਗ ਲੱਗਣ ਦੀ ਘਟਨਾ ਪਾਈ ਜਾਂਦੀ ਹੈ ਤਾਂ ਤੁਰੰਤ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਝੋਨੇ ਦੀ ਵਾਢੀ ਹੋ ਗਈ ਹੈ ਉੱਥੇ ਜਿਲਾ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਕਿਸਾਨਾਂ ਨੂੰ ਪਰਾਲੀ ਅੱਗ ਨਾਲ ਲਗਾਉਣ ਬਾਰੇ ਜਾਗਰੂਕ ਕਰਨ।ਉਹਨਾਂ ਕਿਹਾ ਕਿ ਪਿੰਡਾਂ ਵਿੱਚ ਨਿਯੁਕਤ ਕਲਸਟਰ ਅਫਸਰ ਤੇ ਐਸਐਚਓ ਆਪਸ ਵਿੱਚ ਤਾਲਮੇਲ ਕਰ ਲੈਣ ਤੇ ਕਲਸਟਰ ਆਪਣੇ ਸਬੰਧਤ ਐਸਐਚਓ ਦਾ ਨੰਬਰ ਲੈ ਲਵੇ ਤਾਂ ਜੋ ਆਪਸੀ ਤਾਲਮੇਲ ਨਾਲ ਅੱਗ ਲੱਗਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande