ਵਿਧਾਇਕ ਫਾਜ਼ਿਲਕਾ ਨੇ 92 ਸਟਰੀਟ ਲਾਈਟਾਂ ਦਾ ਰੱਖਿਆ ਨੀਂਹ ਪੱਥਰ
ਫਾਜ਼ਿਲਕਾ 30 ਸਤੰਬਰ (ਹਿੰ. ਸ.)। ਫਾਜਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਵਾਰਡ ਨੰਬਰ 8 ਵਿਖੇ 22 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਲਗਣ ਵਾਲੀਆਂ 92 ਸਟਰੀਟ ਲਾਈਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀ ਦੀ ਪੂਰਤੀ ਕਰਨ ਲਈ ਕਾਰਜਸ਼ੀਲ ਹੈ|
.

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਕੋਈ ਵੀ ਵਾਰਡ ਸਟਰੀਟ ਲਾਈਟਾਂ ਤੋਂ ਵਾਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਫਾਜ਼ਿਲਕਾ ਸ਼ਹਿਰ ਲਾਈਆਂ ਨਾਲ ਰੋਸ਼ਨਾਉਂਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਨੇਰੇ ਦੀ ਆੜ ਵਿਚ ਕੋਈ ਵੀ ਸ਼ਰਾਰਤੀ ਅਨਸਰ ਕੋਈ ਨੁਕਸਾਨ ਨਾ ਕਰ ਸਕੇ ਅਤੇ ਵਾਰਡ ਵਾਸੀ ਆਰਾਮ ਨਾਲ ਆਪਣਾ ਜੀਵਨ ਬਤੀਤ ਕਰ ਸਕਣ। ਇਸ ਲੜੀ ਵਾਰਡ ਵਾਸੀਆਂ ਦੀਆਂ ਮੰਗਾਂ ਨੂੰ ਲੜੀਵਾਰ ਪੂਰਾ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਸਟਰੀਟ ਲਾਈਟਾਂ ਦੇ ਨਾਲ-ਨਾਲ ਪਾਰਕ ਤੇ ਸੜਕਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਬਚੇ ਪਾਰਕਾਂ ਵਿਚ ਖੇਡ ਸਕਣ, ਲੋਕ ਸੈਰ ਕਰ ਸਕਣ, ਕਸਰਤ ਕਰ ਸਕਣ, ਸੜਕਾਂ ਦੇ ਨਿਰਮਾਣ ਨਾਲ ਆਵਾਜਾਈ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ, ਇਸ ਲਈ ਲਗਾਤਾਰ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ

 rajesh pande