ਨਵੀਂ ਦਿੱਲੀ, 30 ਸਤੰਬਰ (ਹਿੰ.ਸ.)। ਰਾਸ਼ਟਰੀ ਲੋਕਤੰਤਰੀ ਗਠਜੋੜ (ਐਨ.ਡੀ.ਏ.) ਦੀ ਅੱਠ ਮੈਂਬਰੀ ਫੈਕਟ ਫਾਂਈਡਿੰਗ ਟੀਮ ਮੰਗਲਵਾਰ ਸਵੇਰੇ ਕਰੂਰ ਪਹੁੰਚੀ ਅਤੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਘਟਨਾ ਵਾਲੀ ਥਾਂ ’ਤੇ ਪਹੁੰਚੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਅਸੀਂ ਇੱਥੇ ਅਧਿਕਾਰੀਆਂ ਤੋਂ ਭਗਦੜ ਦੇ ਕਾਰਨਾਂ ਬਾਰੇ ਜਾਣਕਾਰੀ ਲੈਣ ਲਈ ਆਏ ਹਾਂ, ਜਿਸ ’ਚ ਕਿੰਨੇ ਲੋਕਾਂ ਦੀ ਜਾਨ ਚਲੀ ਗਈ। ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ ਅਤੇ ਜ਼ਿੰਮੇਵਾਰ ਲੋਕਾਂ ਦੀ ਪਛਾਣ ਕੀਤੀ ਜਾਵੇ।
ਇਸ ਤੋਂ ਪਹਿਲਾਂ ਸੋਮਵਾਰ ਨੂੰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨੇ ਤਾਮਿਲਨਾਡੂ ਦੇ ਕਰੂਰ ਵਿੱਚ ਭਗਦੜ ਦੀ ਜਾਂਚ ਲਈ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨ.ਡੀ.ਏ.) ਟੀਮ ਬਣਾਈ। ਜੋ ਕਰੂਰ ਦਾ ਦੌਰਾ ਕਰਕੇ ਉਨ੍ਹਾਂ ਹਲਾਤਾਂ ਦਾ ਪਤਾ ਲਗਾਵੇਗੀ ਜਿਸ ਕਾਰਨ ਇਹ ਹਾਦਸਾ ਹੋਇਆ। ਨਾਲ ਹੀ ਵਫ਼ਦ ਦੇ ਮੈਂਬਰ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।ਸੰਸਦ ਮੈਂਬਰ ਹੇਮਾ ਮਾਲਿਨੀ ਨੂੰ ਇਸ ਟੀਮ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਅਨੁਰਾਗ ਠਾਕੁਰ, ਤੇਜਸਵੀ ਸੂਰਿਆ, ਬ੍ਰਿਜਲਾਲ, ਸ਼ਿਵ ਸੈਨਾ ਦੇ ਸੰਸਦ ਮੈਂਬਰ ਸ਼੍ਰੀਕਾਂਤ ਸ਼ਿੰਦੇ, ਸੰਸਦ ਮੈਂਬਰ ਅਪਰਾਜਿਤਾ ਸਾਰੰਗੀ, ਸੰਸਦ ਮੈਂਬਰ ਰੇਖਾ ਸ਼ਰਮਾ ਅਤੇ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਪੁੱਤਾ ਮਹੇਸ਼ ਕੁਮਾਰ ਨੂੰ ਇਸ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ।27 ਸਤੰਬਰ ਨੂੰ, ਟੀਵੀਕੇ (ਤਾਮਿਲਨਾਡੂ ਵੇਤ੍ਰੀ ਕਝਗਮ) ਦੇ ਮੁਖੀ ਅਤੇ ਅਦਾਕਾਰ ਵਿਜੇ ਦੀ ਹਾਜ਼ਰੀ ਵਿੱਚ ਇੱਕ ਜਨਤਕ ਸਮਾਗਮ ਦੌਰਾਨ ਭਗਦੜ ਵਿੱਚ 40 ਲੋਕਾਂ ਦੀ ਜਾਨ ਚਲੀ ਗਈ ਸੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ