ਮੰਡੀਆਂ 'ਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ: ਹਰਚੰਦ ਸਿੰਘ ਬਰਸਟ
ਐਸ.ਏ.ਐਸ. ਨਗਰ ( ਮੋਹਾਲੀ ) 30 ਸਤੰਬਰ (ਹਿੰ. ਸ.)। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸਾਉਣੀ ਖਰੀਦ ਸੀਜ਼ਨ 2025-26 ਦੌਰਾਨ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਚੱਲ ਰਹੇ ਹਨ ਅਤੇ ਹੁਣ ਤੱਕ ਮੰਡੀਆਂ ਵਿੱਚ 1.88 ਲੱਖ ਮੀਟ੍ਰਿਕ ਟਨ ਝੋਨੇ ਦੀ
.


ਐਸ.ਏ.ਐਸ. ਨਗਰ ( ਮੋਹਾਲੀ ) 30 ਸਤੰਬਰ (ਹਿੰ. ਸ.)। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸਾਉਣੀ ਖਰੀਦ ਸੀਜ਼ਨ 2025-26 ਦੌਰਾਨ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਚੱਲ ਰਹੇ ਹਨ ਅਤੇ ਹੁਣ ਤੱਕ ਮੰਡੀਆਂ ਵਿੱਚ 1.88 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 1.77 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਪੁਖੱਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਦੇਰੀ ਤੋਂ ਵੇਚ ਸਕਣ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 1822 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਅਤੇ ਬੈਠਣ ਆਦਿ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਕਿਸੇ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਜੋ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਵਿਕਾਸ ਲਈ ਵਚਨਬੱਧ ਹੈ। ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ, ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਦੇ ਮੁੱਖ ਦਫ਼ਤਰ ਪੱਧਰ ਤੇ ਵਿਸ਼ੇਸ਼ ਚੈਕਿੰਗ ਟੀਮ ਬਣਾਈ ਗਈ ਹੈ, ਜੋ ਕਿ ਮੰਡੀਆਂ ਵਿੱਚ ਜਾ ਕੇ ਚੈਕਿੰਗ ਕਰ ਰਹੀ ਹੈ। ਇਸਦੇ ਨਾਲ ਹੀ ਉਹ ਖੁੱਦ ਵੀ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜਾ ਲੈਣਗੇ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 1,88,422 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 1,77,431 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ, ਜਦਕਿ 1,75,012 ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਪੱਧਰ ਤੇ ਖਰੀਦ ਹੋਈ ਹੈ। ਇਸਦੇ ਤਹਿਤ ਪਨਗ੍ਰੇਨ ਵੱਲੋਂ 73,311 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 202 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 49,298 ਮੀਟ੍ਰਿਕ ਟਨ, ਪਨਸਪ ਵੱਲੋਂ 32,509 ਮੀਟ੍ਰਿਕ ਟਨ ਵੇਅਰ ਹਾਉਸ ਵੱਲੋਂ 19,692 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਖਰੀਦ ਕੀਤੀ ਗਈ ਹੈ। ਬੀਤੇ ਸੋਮਵਾਰ ਨੂੰ 47,393 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ 46,374 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande