ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਨਾਲ ਸਬੰਧਤ ਮਾਮਲੇ ’ਚ ਸ਼ਿਖਰ ਧਵਨ ਤੋਂ ਪੁੱਛਗਿੱਛ ਕਰੇਗੀ ਈਡੀ
ਨਵੀਂ ਦਿੱਲੀ, 4 ਸਤੰਬਰ (ਹਿੰ.ਸ.)। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਾਬਕਾ ਕ੍ਰਿਕਟਰ ਸ਼ਿਖਰ ਧਵਨ ਨੂੰ ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਹ ਘਟਨਾਕ੍ਰਮ ਅਜਿਹੇ ਸਮੇਂ ਹੋਇਆ ਹੈ ਜਦੋਂ ਕੁਝ ਸਮਾਂ ਪਹਿਲਾ
ਈਡੀ ਦੇ ਲੋਗੋ ਦੀ ਪ੍ਰਤੀਕਾਤਮਕ ਤਸਵੀਰ।


ਨਵੀਂ ਦਿੱਲੀ, 4 ਸਤੰਬਰ (ਹਿੰ.ਸ.)। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਾਬਕਾ ਕ੍ਰਿਕਟਰ ਸ਼ਿਖਰ ਧਵਨ ਨੂੰ ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਹ ਘਟਨਾਕ੍ਰਮ ਅਜਿਹੇ ਸਮੇਂ ਹੋਇਆ ਹੈ ਜਦੋਂ ਕੁਝ ਸਮਾਂ ਪਹਿਲਾਂ ਈ.ਡੀ. ਨੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਤੋਂ ਪੁੱਛਗਿੱਛ ਕੀਤੀ ਸੀ।

ਸੂਤਰਾਂ ਨੇ ਦੱਸਿਆ ਕਿ ਧਵਨ ਨੂੰ ਇਸ ਗੈਰ-ਕਾਨੂੰਨੀ ਸੱਟੇਬਾਜ਼ੀ ਮਾਮਲੇ ਵਿੱਚ ਪੁੱਛਗਿੱਛ ਲਈ ਵੀਰਵਾਰ ਨੂੰ ਏਜੰਸੀ ਦੇ ਦਿੱਲੀ ਹੈੱਡਕੁਆਰਟਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਮਾਮਲਾ 1ਐਕਸ-ਬੀਈਟੀ ਨਾਮਕ ਐਪ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਧਵਨ ਸਵੇਰੇ 11 ਵਜੇ ਏਜੰਸੀ ਦੇ ਦਫ਼ਤਰ ਪਹੁੰਚੇ ਹਨ। ਕੁੱਝ ਹੀ ਦੇਰ ’ਚ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਈ.ਡੀ. ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਨਾਲ ਸਬੰਧਤ ਕਈ ਅਜਿਹੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਜਿਨ੍ਹਾਂ 'ਤੇ ਨਿਵੇਸ਼ਕਾਂ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਜਾਂ ਵੱਡੀ ਟੈਕਸ ਚੋਰੀ ਕਰਨ ਦਾ ਦੋਸ਼ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਅਸਲ ਧਨ ਅਧਾਰਤ ਔਨਲਾਈਨ ਗੇਮਿੰਗ 'ਤੇ ਪਾਬੰਦੀ ਲਗਾ ਦਿੱਤੀ ਸੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande