ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਲਈ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਲਗਾਏ ਜਾਂਦੇ ਹਨ ਵਿਸ਼ੇਸ਼ ਚੈਕਅੱਪ ਕੈਂਪ
ਫਾਜ਼ਿਲਕਾ 9 ਸਤੰਬਰ (ਹਿੰ. ਸ.)। ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਵਿੱਚ ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਕਵਿਤਾ ਸਿੰਘ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸਨਮਾਨ ਮਿੱਡਾ ਦੀ ਦੇਖਰੇਖ ਵਿੱਚ
.


ਫਾਜ਼ਿਲਕਾ 9 ਸਤੰਬਰ (ਹਿੰ. ਸ.)। ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਵਿੱਚ ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਕਵਿਤਾ ਸਿੰਘ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸਨਮਾਨ ਮਿੱਡਾ ਦੀ ਦੇਖਰੇਖ ਵਿੱਚ ਸਿਵਲ ਹਸਪਤਾਲ ਅਬੋਹਰ ਵਿਖੇ ਏ.ਐਨ.ਸੀ ਚੈਕਅਪ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਸਨਮਾਨ ਮਿੱਡਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਹਰੇਕ ਗਰਭਵਤੀ ਦਾ ਐਂਟੀਨੇਟਲ ਚੈਕ-ਅਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਂਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਇਸ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਦੌਰਾਨ ਡਾ. ਸੋਨਿਮਾ ਵਲੋਂ ਗਰਭਵਤੀ ਔਰਤਾਂ ਦਾ ਚੈਕਅਪ ਕੀਤਾ ਗਿਆ। ਉਹਨਾਂ ਕਿਹਾ ਕਿ ਗਰਭਾਵਸਥਾ ਦੌਰਾਨ ਘਟੋਂ-ਘੱਟ 4 ਚੈਕ-ਅਪ, ਟੀ.ਟੀ ਦੇ ਇੰਜੈਕਸ਼ਨ, 180 ਆਇਰਨ ਫੋਲਿਕ ਅਤੇ ਕੈਲਸੀਅਮ ਦੀਆਂ ਖੁਰਾਕਾਂ ਲੈਣੀਆਂ ਜ਼ਰੂਰੀ ਹਨ, ਅਤੇ ਆਪਣਾ ਜਣੇਪਾ ਹਮੇਸ਼ਾ ਸੰਸਥਾਗਤ ਹੀ ਕਰਵਾਉਣਾ ਚਾਹੀਦਾ ਹੈ। ਉਹਨਾਂ ਨੇ ਗਰਭਵਤੀ ਔਰਤਾਂ ਨੂੰ ਖੁਰਾਕ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਗਰਭ ਅਵਸਥਾ ਦੌਰਾਨ ਖੁਰਾਕ ਦਾ ਖਾਸ ਮਹਤਵ ਹੁੰਦਾ ਹੈ ਜਿਸ ਨਾਲ ਜੱਚਾ ਅਤੇ ਬੱਚਾ ਦੋਵਾਂ ਦਾ ਵਿਕਾਸ ਜੁੜਿਆ ਹੁੰਦਾ ਹੈ। ਉਹਨਾਂ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫਤ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਜਾਂਚ ਕਰਵਾਉਣ ਆਉਣ ਵਾਲੀ ਗਰਭਵਤੀ ਔਰਤਾਂ ਨੂੰ ਵਿਭਾਗ ਦੀ ਹਦਾਇਤਾਂ ਮੁਤਾਬਕ ਪੋਸ਼ਟਿਕ ਖੁਰਾਕ ਦੇ ਪੈਕੇਟ ਵੀ ਵੰਡੇ ਗਏ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande