
ਲੁਧਿਆਣਾ 11 ਜਨਵਰੀ (ਹਿੰ. ਸ.)। ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਆਈ. ਪੀ. ਐਸ. ਅਤੇ ਰੁਪਿੰਦਰ ਸਿੰਘ ਆਈ. ਪੀ. ਐਸ. ਐਡੀਸ਼ਨਲ ਕਮਿਸ਼ਨਰ ਪੁਲਿਸ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਸਮੇਤ 01 ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਕੰਵਲਪ੍ਰੀਤ ਸਿੰਘ ਚਾਹਲ ਪੀ. ਪੀ. ਐਸ./ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਲੁਧਿਆਣਾ ਅਤੇ ਗੁਰਇਕਬਾਲ ਸਿੰਘ ਪੀ. ਪੀ. ਐਸ./ ਸਹਾਇਕ ਕਮਿਸ਼ਨਰ ਪੁਲਿਸ ਸਿਵਲ ਲਾਇਨ ਲੁਧਿਆਣਾ ਨੇ ਦੱਸਿਆ ਇੰਸਪੈਕਟਰ ਮਧੂ ਬਾਲਾ ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ-5 ਲੁਧਿਆਣਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਪੁਲਿਸ ਪਾਰਟੀ ਨੇੜੇ ਮਿੱਢਾ ਚੌਂਕ, ਜਵਾਹਰ ਨਗਰ ਕੈਂਪ ਲੁਧਿਆਣਾ ਵਿਖੇ ਰੇਡ ਕਰਕੇ ਦੋਸ਼ੀ ਸੁਸ਼ੀਲ ਕੁਮਾਰ ਪੁੱਤਰ ਸੋਮਨਾਥ ਵਾਸੀ ਜਵਾਹਰ ਨਗਰ ਕੈਂਪ ਲੁਧਿਆਣਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 80 ਗੱਟੂ ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਪੁਲਿਸ ਵੱਲੋਂ ਥਾਣਾ ਡਵੀਜ਼ਨ ਨੰਬਰ-5 ਲੁਧਿਆਣਾ ਵਿਖੇ ਮੁਕੱਦਮਾ ਨੰਬਰ 09 ਅਧੀਨ ਧਾਰਾ 223, 125 ਬੀ. ਐਨ. ਐਸ. ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ