ਵਰਿਆਮ ਸਿੰਘ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦਾ ਵਾਧੂ ਚਾਰਜ ਸੰਭਾਲਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ (ਹਿੰ. ਸ.)। ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਦੀ ਅਸਾਮੀ ਦਾ ਵਾਧੂ ਚਾਰਜ ਸੰਭਾਲਿਆ ਗਿਆ। ਉਨ੍ਹਾਂ ਵੱਲੋਂ ਇਸ ਮੌਕੇ ਤੇ ਡੇਅਰੀ ਵਿਕਾਸ ਵਿ
ਵਰਿਆਮ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦਾ ਵਾਧੂ ਚਾਰਜ ਸੰਭਾਲਣ ਮੌਕੇ।


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ (ਹਿੰ. ਸ.)। ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਦੀ ਅਸਾਮੀ ਦਾ ਵਾਧੂ ਚਾਰਜ ਸੰਭਾਲਿਆ ਗਿਆ। ਉਨ੍ਹਾਂ ਵੱਲੋਂ ਇਸ ਮੌਕੇ ਤੇ ਡੇਅਰੀ ਵਿਕਾਸ ਵਿਭਾਗ, ਮੁੱਖ ਦਫਤਰ, ਪਸੂਧਨ ਭਵਨ, ਸੈਕਟਰ 68, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਮੌਜੂਦ ਅਧਿਕਾਰੀਆਂ / ਕਰਮਚਾਰੀਆਂ ਨਾਲ ਪਹਿਲੀ ਮੀਟਿੰਗ ਕੀਤੀ ਗਈ।

ਉਨ੍ਹਾਂ ਵੱਲੋਂ ਅਦਾਰੇ ਦੇ ਸਮੂਹ ਅਧਿਕਾਰੀਆਂ / ਕਰਮਚਾਰੀਆਂ ਨੂੰ ਪਬਲਿਕ ਦੇ ਕੰਮ ਤਨਦੇਹੀ ਨਾਲ ਕਰਨ ਅਤੇ ਡੇਅਰੀ ਫਾਰਮਰਾਂ ਦੀਆਂ ਮੁਸ਼ਕਿਲਾ ਵੱਲ ਵਿਸ਼ੇਸ ਧਿਆਨ ਦੇਣ ਦੀਆਂ ਹਦਾਇਤਾਂ ਜਾਰੀ ਕਰਦੇ ਹੋਏ ਇਸ ਕੰਮ ਵਿੱਚ ਹਰ ਤਰ੍ਹਾਂ ਦੇ ਸਹਿਯੋਗ ਅਤੇ ਮਾਰਗਦਰਸ਼ਨ ਦਾ ਭਰੇਸਾ ਦਿੱਤਾ ਗਿਆ। ਉਨ੍ਹਾਂ ਵੱਲੋਂ ਇਹ ਵੀ ਵਿਸ਼ਵਾਸ ਦਵਾਇਆ ਗਿਆ ਕਿ ਕੈਬਨਿਟ ਮੰਤਰੀ ਅਤੇ ਮਾਨਯੋਗ ਪ੍ਰਮੁੱਖ ਸਕੱਤਰ, ਪਸੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੀ ਗਤੀਸ਼ੀਲ ਅਗਵਾਈ ਹੇਠ ਵਿਭਾਗ ਦੇ ਸਮੂਹ ਅਧਿਕਾਰੀ/ਕਰਮਚਾਰੀ, ਰਾਜ ਦੇ ਡੇਅਰੀ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਸਹੂਲਤਾਂ ਸਬੰਧੀ ਵਿਸ਼ੇਸ਼ ਉਪਰਾਲੇ ਕਰਨਗੇ, ਤਾਂ ਜੋ ਡੇਅਰੀ ਫਾਰਮਰਾਂ ਦਾ ਜੀਵਨ ਪੱਧਰ ਉੱਚਾ ਕੀਤਾ ਜਾ ਸਕੇ ਅਤੇ ਪੰਜਾਬ ਰਾਜ ਵਿੱਚ ਡੇਅਰੀ ਖੇਤਰ ਦੇ ਬਹੁ ਪੱਖੀ ਵਿਕਾਸ ਨੂੰ ਸੁਨਿਸ਼ਚਿਤ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande