
ਚੰਡੀਗੜ੍ਹ, 17 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਬਠਿੰਡਾ ਸੜਕ ਹਾਦਸੇ ਉਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਸਵੇਰੇ ਸੰਘਣੀ ਧੁੰਦ ਕਾਰਨ ਬਠਿੰਡਾ ਦੇ ਪਿੰਡ ਗੁਰਥੜੀ ਨੇੜੇ ਵੱਡਾ ਸੜਕ ਹਾਦਸਾ ਹੋਇਆ ਹੈ। ਜਿੱਥੇ ਫਾਰਚੂਨਰ ਗੱਡੀ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੁਜਰਾਤ ਦੀ ਮਹਿਲਾ ਪੁਲਿਸ ਮੁਲਾਜ਼ਮ ਸਮੇਤ 5 ਲੋਕਾਂ ਦੀ ਮੌਤ ਦੀ ਖ਼ਬਰ ਹੈ।
ਐਸ. ਐਸ. ਐਫ. ਦੀ ਟੀਮ ਮੌਕੇ 'ਤੇ ਪਹੁੰਚੀ। ਮੈਂ ਪ੍ਰਸ਼ਾਸਨ ਨੂੰ ਤੁਰੰਤ ਤਫ਼ਤੀਸ਼ ਕਰਨ ਲਈ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ। ਸਾਰਿਆਂ ਨੂੰ ਅਪੀਲ ਹੈ ਕਿ ਸੰਘਣੀ ਧੁੰਦ ਕਾਰਨ ਸਫ਼ਰ ਦੌਰਾਨ ਬਚਾਅ ਰੱਖੀਏ, ਹਰ ਜਾਨ ਕੀਮਤੀ ਹੈ, ਸੜਕਾਂ ‘ਤੇ ਸਾਵਧਾਨੀ ਵਰਤੀਏ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ