ਸਿਵਲ ਸਰਜਨ ਬਠਿੰਡਾ ਵਲੋਂ ਮਹਿਰਾਜ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ
ਬਠਿੰਡਾ, 17 ਜਨਵਰੀ (ਹਿੰ. ਸ.)। ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਵੱਲੋਂ ਸਮੂਦਾਇਕ ਸਿਹਤ ਕੇਂਦਰ ਮਹਿਰਾਜ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਵਲੋਂ ਓਪੀਡੀ ਤੇ ਆਈਪੀਡੀ ਬਲਾਕ ਅਤੇ ਲੇਬਰ ਰੂਮ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ। ਇਸ ਮੌਕੇ ਹਸਪਤਾਲ
ਸਿਵਲ ਸਰਜਨ ਬਠਿੰਡਾ ਵਲੋਂ ਮਹਿਰਾਜ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ


ਬਠਿੰਡਾ, 17 ਜਨਵਰੀ (ਹਿੰ. ਸ.)। ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਵੱਲੋਂ ਸਮੂਦਾਇਕ ਸਿਹਤ ਕੇਂਦਰ ਮਹਿਰਾਜ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਵਲੋਂ ਓਪੀਡੀ ਤੇ ਆਈਪੀਡੀ ਬਲਾਕ ਅਤੇ ਲੇਬਰ ਰੂਮ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ। ਇਸ ਮੌਕੇ ਹਸਪਤਾਲ ਵਿੱਚ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਸਿਹਤ ਸਟਾਫ ਦੀ ਕਾਰਜਪ੍ਰਣਾਲੀ ਤੋਂ ਸੰਤੁਸ਼ਟੀ ਜ਼ਾਹਿਰ ਕੀਤੀ। ਇਸ ਮੌਕੇ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ, ਸਿਹਤ ਸਟਾਫ ਦੇ ਡਿਊਟੀ ਰੋਸਟਰ, ਦਵਾਈ ਵੰਡ ਪ੍ਰਣਾਲੀ, ਟੈਸਟਾਂ ਦੀ ਉਪਲਬਤਾ ਅਤੇ ਸੰਸਥਾ ਵਿਖੇ ਸਾਫ-ਸਫ਼ਾਈ ਦੀ ਜਾਂਚ ਵੀ ਕੀਤੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਵਧੀਆ ਤੇ ਸਮੇਂ-ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਾਰੇ ਡਾਕਟਰਾਂ ਅਤੇ ਸਟਾਫ਼ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜਨ ਨੇ ਲੈਬ, ਫਾਰਮੇਸੀ ਅਤੇ ਰਜਿਸਟ੍ਰੇਸ਼ਨ ਕਾਊਂਟਰ ਦੀ ਵੀ ਜਾਂਚ ਕੀਤੀ ਅਤੇ ਹਦਾਇਤਾਂ ਦਿੱਤੀਆਂ ਕਿ ਮਰੀਜ਼ਾਂ ਨੂੰ ਕਿਸੇ ਵੀ ਤਕਲੀਫ਼ ਤੋਂ ਬਚਾਇਆ ਜਾਵੇ। ਇਸ ਮੌਕੇ ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਰੀਜਾਂ ਨੂੰ ਕੋਈ ਵੀ ਦਵਾਈ ਬਾਹਰ ਤੋਂ ਨਾ ਲਿਖੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਹੋਰ ਵੀ ਬਿਹਤਰ ਬਣਾਉਣ ਲਈ ਅਕਸਰ ਅਚਾਨਕ ਦੌਰੇ ਕੀਤੇ ਜਾਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande