
ਪਟਿਆਲਾ, 18 ਜਨਵਰੀ (ਹਿੰ. ਸ.)। ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੀ ਪਲੇਠੀ ਮੀਟਿੰਗ ਅੱਜ ਸਥਾਨਕ ਸਰਕਟ ਹਾਊਸ ਵਿਖੇ ਸੰਗਠਨ ਦੇ ਨਵ ਨਿਯੁਕਤ ਸਟੇਟ ਸੈਕਟਰੀ ਜੱਸੀ ਸੋਹੀਆ ਵਾਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ ਅਤੇ ਸਟੇਟ ਸੈਕਟਰੀ ਕੇਵਲ ਸਿੰਘ ਜਾਗੋਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦੀ ਅਗਵਾਈ ਹੇਠ ਹੋਈ।
ਜਿਸ ਵਿੱਚ ਸੰਗਠਨ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ ਨੇ ਵਿਸ਼ੇਸ਼ ਤੌਰ ‘ਤੇ ਸਮੂਲੀਅਤ ਕੀਤੀ। ਇਸ ਮੌਕੇ ਮਾਲਵਾ ਈਸਟ ਜੋਨ ਨਾਲ ਸਬੰਧਤ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਕੋਆਰਡੀਨੇਟਰ ਹਾਜ਼ਰ ਰਹੇ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਗਠਨ ਦੇ ਸੂਬਾ ਪ੍ਰਧਾਨ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲਾਈ ਦਿੱਤੀ ਗਈ ਜ਼ਿਮੇਵਾਰੀ ਤਹਿਤ ਅੱਜ ਮਾਲਵਾ ਈਸਟ ਜੋਨ ਦੇ ਜ਼ਿਲ੍ਹਾ ਅਤੇ ਹਲਕਾ ਕੋਆਰਡੀਨੇਟਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨਾਲ ਸੰਗਠਨ ਨੂੰ ਬੂਥ ਪੱਧਰ ਤੋਂ ਵਧੀਆ ਢੰਗ ਨਾਲ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ ਅਤੇ ਇਸ ਯੋਜਨਾ ਨੂੰ ਸਰਕਾਰ ਵਲੋਂ ਨਿਰਵਿਘਨ ਵਧੀਆ ਢੰਗ ਨਾਲ ਚਲਾਇਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਬਜ਼ੁਰਗ ਇਸ ਤੋਂ ਵਾਂਝਾ ਨਾ ਰਹਿ ਸਕੇ।
ਇਸ ਮੌਕੇ ਸਟੇਟ ਸੈਕਟਰੀ ਜੱਸੀ ਸੋਹੀਆਂ ਵਾਲਾ ਚੇਅਰਮੈਨ, ਸਟੇਟ ਸੈਕਟਰੀ ਕੇਵਲ ਸਿੰਘ ਜਾਗੋਵਾਲ ਦੀ ਅਗਵਾਈ ਹੇਠ ਨਵ ਨਿਯੁਕਤ ਸੂਬਾ ਪ੍ਰਧਾਨ, ਜ਼ਿਲ੍ਹਾ ਕੋਆਰਡੀਨੇਟਰ ਤੇ ਹਲਕਾ ਕੋਆਰਡੀਨੇਟਰਾਂ ਦਾ ਸਨਮਾਨ ਵੀ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ