ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਸਖੀ ਸ਼ਕਤੀ ਮੇਲਾ 2026 ਦੀ ਸਫਲਤਾ ਲਈ ਸਮੂਹ ਸਹਿਯੋਗੀਆਂ ਦਾ ਧੰਨਵਾਦ
ਕੋਟਕਪੂਰਾ 19 ਜਨਵਰੀ (ਹਿੰ. ਸ.)। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਮਲਹੋਤਰਾ ਨੇ ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਵਿਖੇ ਮਿਤੀ 16 ਜਨਵਰੀ ਤੋਂ 18 ਜਨਵਰੀ ਤੱਕ ਕਰਵਾਏ ਗਏ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ 2026 ਦੀ ਸ਼ਾਨਦਾਰ ਸਫਲਤਾ ਲਈ ਜ਼ਿਲ੍ਹਾ ਪ੍ਰ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਮਲਹੋਤਰਾ.


ਕੋਟਕਪੂਰਾ 19 ਜਨਵਰੀ (ਹਿੰ. ਸ.)। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਮਲਹੋਤਰਾ ਨੇ ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਵਿਖੇ ਮਿਤੀ 16 ਜਨਵਰੀ ਤੋਂ 18 ਜਨਵਰੀ ਤੱਕ ਕਰਵਾਏ ਗਏ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ 2026 ਦੀ ਸ਼ਾਨਦਾਰ ਸਫਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ, ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਸਕੂਲ ਪ੍ਰਬੰਧਕਾਂ, ਪੁਲਿਸ ਪ੍ਰਸ਼ਾਸਨ ਅਤੇ ਸਮੁੱਚੇ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਕੁੱਲ 54 ਸਟਾਲਾਂ ਲਗਾਈਆਂ ਗਈਆਂ ਸਨ। ਜਿਸ ਵਿੱਚੋ ਜ਼ਿਲ੍ਹੇ ਦੇ ਨਾਲ ਸਬੰਧਤ 40 ਅਤੇ ਜ਼ਿਲ੍ਹੇ ਤੋਂ ਬਾਹਰ ਦੀਆਂ 12 ਅਤੇ ਰਾਜ ਤੋਂ ਬਾਹਰ ਦੀਆਂ ਦੋ ਸਟਾਲਾਂ ਜੋ ਕਿ ਸ੍ਰੀ ਨਗਰ ਤੋਂ ਸਨ,ਵੀ ਲਗਾਈਆਂ ਗਈਆਂ ਸਨ। ਕੋਟਕਪੂਰਾ ਤੋਂ ਇਲਾਵਾ ਸਮੁੱਚੇ ਜ਼ਿਲ੍ਹਾ ਫ਼ਰੀਦਕੋਟ ਤੋਂ ਆਏ ਲੋਕਾਂ ਦੀ ਵੱਡੀ ਹਾਜ਼ਰੀ ਨਾਲ ਮੇਲਾ ਆਪਣੀ ਚਰਮ ਸੀਮਾ ਤੱਕ ਪਹੁੰਚਿਆ।

ਸੰਦੀਪ ਮਲਹੋਤਰਾ ਨੇ ਦੱਸਿਆ ਕਿ ਮੇਲੇ ਦਾ ਉਦਘਾਟਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ, ਜਦਕਿ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਵਿੱਚ ਸ਼ਾਮਿਲ ਹੋਏ ਅਤੇ ਪ੍ਰਬੰਧਕਾਂ ਦਾ ਉਤਸ਼ਾਹ ਵਧਾਇਆ।

ਉਨ੍ਹਾਂ ਅੱਗੇ ਕਿਹਾ ਕਿ ਮੇਲੇ ਦੌਰਾਨ ਖਾਣ-ਪੀਣ ਅਤੇ ਦਸਤਕਾਰੀ ਦੀਆਂ ਸਟਾਲਾਂ ਲੋਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਤਿੰਨੇ ਦਿਨ ਵੱਖ-ਵੱਖ ਕਲਾਕਾਰਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਭਾਵਨਾ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕਤਾ ਫੈਲਾਉਣ ਲਈ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬੀ ਸੱਭਿਆਚਾਰ ਦੇ ਪ੍ਰਤੀਕ ਗਿੱਧੇ ਅਤੇ ਭੰਗੜੇ ਨਾਲ ਸਮਾਗਮ ਦੀ ਸ਼ਾਨਦਾਰ ਸਮਾਪਤੀ ਕੀਤੀ ਗਈ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਵੱਡੀ ਹਾਜ਼ਰੀ ਨਾਲ ਜ਼ਿਲ੍ਹਾ ਪ੍ਰਸ਼ਾਸਨ ਦਾ ਹੌਸਲਾ ਵਧਿਆ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਉਤਸ਼ਾਹਪੂਰਨ ਮੇਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਵੀ ਕਰਵਾਏ ਜਾਂਦੇ ਰਹਿਣਗੇ। ਅੰਤ ਵਿੱਚ ਉਨ੍ਹਾਂ ਮੇਲੇ ਦੀ ਸਫਲਤਾ ਲਈ ਮੁੜ ਤੋਂ ਸਮੂਹ ਸਹਿਯੋਗੀਆਂ ਅਤੇ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ ਕੀਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande