ਸਪੀਕਰ ਸੰਧਵਾਂ ਵੱਲੋਂ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ
ਫਰੀਦਕੋਟ/ਕੋਟਕਪੂਰਾ/ਜੈਤੋ 19 ਜਨਵਰੀ (ਹਿੰ. ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਦੀ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦ
ਸਪੀਕਰ ਸੰਧਵਾਂ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕਰਦੇ ਹੋਏ.


ਫਰੀਦਕੋਟ/ਕੋਟਕਪੂਰਾ/ਜੈਤੋ 19 ਜਨਵਰੀ (ਹਿੰ. ਸ.)।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਦੀ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ, ਜਿਸ ਦਾ ਉਦੇਸ਼ ਸਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਵੱਡੀ ਗਿਣਤੀ ਵਿੱਚ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ , ਦੁਗਿਆਣਾ ਮੰਦਰ ਤੋਂ ਇਲਾਵਾ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੋ ਕਈ ਲੋਕਾਂ ਦਾ ਸੁਪਨਾ ਸੀ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਉਹ ਅੱਜ ਪੂਰਾ ਹੋ ਗਿਆ ਹੈ ਅਤੇ ਸਰਧਾਲੂ ਬਿਲਕੁਲ ਮੁਫਤ ਵਿੱਚ ਤੀਰਥ ਯਾਤਰਾ ਕਰਨਗੇ ਅਤੇ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।

ਸਪੀਕਰ ਸੰਧਵਾਂ ਨੇ ਸਰਧਾਲੂਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ।

ਇਸੇ ਤਰ੍ਹਾਂ ਹਲਕਾ ਫਰੀਦਕੋਟ ਦੇ ਪਿੰਡ ਭਾਗਥਲਾ ਖੁਰਦ ਅਤੇ ਹਲਕਾ ਜੈਤੋ ਦੇ ਪਿੰਡ ਘਣੀਏਵਾਲਾ ਤੋਂ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਹੋਈਆਂ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande