
ਫਾਜ਼ਿਲਕਾ 19 ਜਨਵਰੀ (ਹਿੰ. ਸ.)। 31 ਜਨਵਰੀ 2026 ਤੱਕ ਮਨਾਏ ਜਾ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸੜਕੀ ਨਿਯਮਾ ਦੀ ਪਾਲਣਾ ਨੁੰ ਦਰਸ਼ਾਉਂਦਾ ਜਾਗਰੂਕਤਾ ਪੋਸਟਰ ਰਿਲੀਜ ਕੀਤਾ। ਉਨ੍ਹਾਂ ਕਿਹਾ ਕਿ ਸੜਕ *ਤੇ ਚੱਲਦੇ ਸਮੇਂ ਨਿਯਮਾਂ ਦੀ ਪਾਲਣਾ ਕਰਕੇ ਨਾਗਰਿਕ ਖੁਦ ਦੇ ਨਾਲ-ਨਾਲ ਹੋਰਨਾ ਲੋਕਾਂ ਦੀ ਵੀ ਜਾਨ ਬਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਮਾਰਫਤ 31 ਜਨਵਰੀ ਤੱਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤਾਂ ਜ਼ੋ ਸੜਕੀ ਹਾਦਸਿਆਂ ਨੂੰ ਪੂਰੀ ਤਰ੍ਹਾਂ ਠਲ ਪਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਜਨਤਕ ਥਾਵਾਂ, ਬਜਾਰਾਂ, ਕਾਲਜਾਂ, ਸਕੂਲਾਂ ਵਿਚ ਜਨਤਕ ਕੈਂਪ ਲਗਾਏ ਜਾਣਗੇ ਅਤੇ ਪੋਸਟਰ/ਬੈਨਰਾਂ ਦੀ ਵੰਡ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੜਕ ਸੁਰੱਖਿਆ ਪ੍ਰਤੀ ਨਾਗਰਿਕਾਂ ਨੂੰ ਜਾਗਰੂਕ ਕਰਦਿਆਂ ਆਨਲਾਈਨ ਕੁਇਜ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਧੁੰਦ ਦੇ ਮੌਸਮ ਦੌਰਾਨ ਵਾਹਨ ਦੀ ਸਪੀਡ ਘੱਟ ਰੱਖਣ, ਵਹੀਕਲ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂ, ਰੈਡ ਲਾਈਟ ਸਮੇਂ ਰੁਕਣਾ, ਸੀਟ ਬੈਲਟ ਦੀ ਵਰਤੋਂ ਕਰਨ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣ, ਗੱਡੀ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨ, 18 ਸਾਲ ਦੀ ਉਮਰ ਤੋਂ ਬਾਅਦ ਹੀ ਵਹੀਕਲ ਦੀ ਵਰਤੋਂ ਤੇ ਲਾਇਸੰਸ ਬਣਾਉਣ ਆਦਿ ਬਾਰੇ ਪ੍ਰੇਰਿਤ ਕੀਤਾ ਜਾਵੇਗਾ।
ਉਨ੍ਹਾਂ ਵਿਭਾਗੀ ਅਧਿਕਾਰੀਆਂ ਨੁੰ ਹਦਾਇਤ ਕਰਦਿਆਂ ਕਿਹਾ ਕਿ ਗੱਡੀਆਂ ਦੇ ਪਿੱਛੇ ਰਿਫਲੈਟਰ ਵੀ ਲਗਾਏ ਜਾਣ। ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਸੜਕ ਸੁਰੱਖਿਆਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਪੂਰੀ ਸਾਵਧਾਨੀ ਵਰਤੀ ਜਾਵੇ ਤਾਂ ਜੋ ਸੜਕੀ ਹਾਦਸਿਆਂ ਦੀ ਦਰ ਨੂੰ ਜੀਰੋ ਕੀਤਾ ਜਾ ਸਕੇ। ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ, ਏ.ਟੀ.ਓ ਸੁਖਚਰਨ ਸਿੰਘ ਆਦਿ ਮੌਜੂਦ ਸਨ।
--------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ